ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਤੋ ਇਲਾਵਾ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਸੰਬੰਧਿਤ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ-ਸੁੱਥਰਾ ਰੱਖਣ ਲਈ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਲਈ ਉੱਚਿਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਤੋ ਇਲਾਵਾ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਸੰਬੰਧਿਤ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਡਿਪਟੀ ਕਮਿਸਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ ਅਤੇ ਪਿੰਡਾਂ ਨੂੰ ਜ਼ੀਰੋ ਬਰਨਿੰਗ ਤੇ ਲਿਆਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਾ ਪੂਰਾ ਸਾਥ ਦਿੱਤਾ ਜਾਵੇ।
ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਵੱਲੋਂ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨਗੇ। ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੇ ਆਪਣੀਆਂ ਮੁਸ਼ਕਿਲਾਂ ਵੀ ਦੱਸੀਆਂ ਜਿਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਸਰਕਾਰ ਦਾ ਸਹਿਯੋਗ ਕਰਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਇਨ੍ਹਾਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕਰਨ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਬਲਾਕਾਂ ਦੇ ਸਮੂਹ ਅਧਿਕਾਰੀ ਵੀ ਮੌਜੂਦ ਸਨ।
Author : Malout Live