ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਐੱਸ.ਐੱਸ.ਪੀ ਸ੍ਰੀ ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਦੀ ਅਨਾਜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਨਾਜ ਮੰਡੀ ਦੀ ਦੌਰਾ ਕੀਤਾ ਗਿਆ। ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਿਵੇਂ ਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਐੱਸ.ਐੱਸ.ਪੀ ਸ੍ਰੀ ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਦੀ ਅਨਾਜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਨਾਜ ਮੰਡੀ ਦੀ ਦੌਰਾ ਕੀਤਾ ਗਿਆ। ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਿਵੇਂ ਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਅਦਾਇਗੀ ਵੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼-ਸੁਥਰੀ ਫਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫਸਲ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦੀ ਖਾਦ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇ ਅਤੇ ਇਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਕੇ ਜਿੱਥੇ ਅਸੀਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਤੋਂ ਬਚਾ ਸਕਦੇ ਹਾਂ ਉੱਥੇ ਆਪਣੀ ਜਮੀਨੀ ਤਾਕਤ ਨੂੰ ਵੀ ਕਾਇਮ ਰੱਖ ਸਕਦੇ ਹਾਂ। ਜ਼ਿਕਰਯੋਗ ਹੈ ਕਿ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐੱਸ.ਡੀ.ਐਮ ਮਲੇਟ ਡਾ. ਸੰਜੀਵ ਕੁਮਾਰ ਅਤੇ ਐੱਸ.ਡੀ.ਐਮ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਬਰਾੜ ਵੱਲੋਂ ਵੀ ਆਪਣੀਆਂ-ਆਪਣੀਆਂ ਤਹਿਸੀਲਾਂ ਦੀਆਂ ਮੰਡੀਆਂ ਵਿੱਚ ਲਗਾਤਾਰ ਵਿਜਿਟ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Author : Malout Live