ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਜਿੱਥੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਖੇਤੀਬਾੜੀ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਜਿਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਸ਼੍ਰੀਮਤੀ ਨਿਸ਼ਥਾ ਤ੍ਰਿਪਾਠੀ ਪ੍ਰੋਫੈਸਰ ਹਿਸਟਰੀ ਸਰਕਾਰੀ ਕਾਲਜ ਮੋਹਾਲੀ ਅਤੇ ਚੇਅਰਪਰਸਨ ਹਸਪਤਾਲ ਭਲਾਈ ਸੰਸਥਾ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀਮਤੀ ਸ੍ਰਿਸ਼ਟੀ ਗੁਪਤਾ ਵੱਲੋਂ ਵੀ ਸਕੂਲੀ ਬੱਚਿਆਂ ਨੂੰ ਪਰਾਲੀ ਨਾ ਸਾੜਣ ਸੰਬੰਧੀ ਜਾਗਰੂਕ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਜਿੱਥੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਖੇਤੀਬਾੜੀ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਜਿਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਸ਼੍ਰੀਮਤੀ ਨਿਸ਼ਥਾ ਤ੍ਰਿਪਾਠੀ ਪ੍ਰੋਫੈਸਰ ਹਿਸਟਰੀ ਸਰਕਾਰੀ ਕਾਲਜ ਮੋਹਾਲੀ ਅਤੇ ਚੇਅਰਪਰਸਨ ਹਸਪਤਾਲ ਭਲਾਈ ਸੰਸਥਾ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀਮਤੀ ਸ੍ਰਿਸ਼ਟੀ ਗੁਪਤਾ ਵੱਲੋਂ ਵੀ ਸਕੂਲੀ ਬੱਚਿਆਂ ਨੂੰ ਪਰਾਲੀ ਨਾ ਸਾੜਣ ਸੰਬੰਧੀ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਨੇ ਥਾਂਦੇਵਾਲਾ, ਸੂਰੇਵਾਲਾ, ਹਰੀ ਕੇ ਕਲਾਂ, ਕਾਨਿਆਂਵਾਲੀ, ਗੁਲਾਬੇਵਾਲਾ ਅਤੇ ਰੋੜਾਂਵਾਲੀ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵੀ ਉਤਸ਼ਾਹਿਤ ਤੇ ਪ੍ਰੇਰਿਤ ਕੀਤਾ। ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਉਨਤ ਕਿਸਾਨ ਨਾਂ ਦੀ ਮੋਬਾਇਲ ਐਪ ਬਣਾਈ ਗਈ ਹੈ, ਇਸ ਐਪ ਰਾਹੀਂ ਕਿਸਾਨ ਭਰਾ ਆਪਣੇ ਨੇੜੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈਣ ਦੇ ਨਾਲ-ਨਾਲ ਆਪਣੀ ਜਰੂਰਤ ਅਨੁਸਾਰ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਇਲ ਐਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਐੱਸ.ਐੱਸ.ਪੀ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਦੇ ਨਾਲ ਪੁਲਿਸ ਵਿਭਾਗ ਦੇ ਨੋਡਲ ਅਫ਼ਸਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ, ਜੋ ਅਗਜਣੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੰਵਲਜੀਤ ਸਿੰਘ ਚਾਹਲ ਐੱਸ.ਪੀ., ਸ਼੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਮੌਜੂਦ ਸਨ।
Author : Malout Live