ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸੰਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸੰਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਪਹੁੰਚਾਇਆ ਜਾਵੇ ਅਤੇ ਹਰ ਹਫ਼ਤੇ ਦੀ ਕਾਰਵਾਈ ਸੰਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।

ਵਪਾਰੀਆਂ ਦੀ ਸੁਰੱਖਿਆ ਲਈ ਲੋੜੀਂਦੀਆਂ ਥਾਵਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ ਸ਼ਨਾਖਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਪੀ.ਐਸ.ਪੀ.ਸੀ.ਐੱਲ ਨੂੰ ਢਿੱਲੀਆਂ ਅਤੇ ਬੇਲੋੜੀਆਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਕੱਸਣ ਤੇ ਹਟਾਉਣ ਲਈ ਕਿਹਾ। ਇਸ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਪੁਲ ਹੇਠਲੇ ਫਾਟਕ ਦਾ ਰਸਤਾ ਖੋਲ੍ਹਣ ਲਈ ਰੇਲਵੇ ਅਧਿਕਾਰੀਆਂ ਨਾਲ ਜਲਦ ਮੀਟਿੰਗ ਕਰਨ ਦੀ ਗੱਲ ਕਹੀ। ਸੀਵਰੇਜ ਸਫ਼ਾਈ, ਪਖਾਨੇ, ਸਟਰੀਟ ਲਾਈਟਾਂ, ਬੱਸ ਸਟੈਂਡਾਂ ਦੇ ਸ਼ੈੱਡ, ਪੱਖਿਆਂ ਅਤੇ ਸੜਕਾਂ ਦੀ ਸਫ਼ਾਈ ਸੰਬੰਧੀ ਵੀ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸੇ ਤਰ੍ਹਾਂ ਸ਼ਹਿਰ ਦੀਆਂ ਹੋਰ ਵੀ ਕਈ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਵੱਖ-ਵੱਖ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

Author : Malout Live