ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਹਲਕਾ ਗਿੱਦੜਬਾਹਾ ਦੇ ਪਿੰਡਾ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਹਲਕਾ ਗਿੱਦੜਬਾਹਾ ਦੇ ਪਿੰਡਾ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਕੰਮਾਂ ਨਾਲ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜੋ ਵੀ ਕੰਮ ਕਰਨ ਵਾਲਾ ਹੈ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਖੇਡ ਸਟੇਡੀਅਮ, ਹੈੱਲਥ ਸੈਂਟਰ, ਪੰਚਾਇਤ ਘਰ, ਕਮਿਊਨਿਟੀ ਸੈਂਟਰ, ਵਾਟਰ ਵਰਕਸ, ਪਸ਼ੂ ਹਸਪਤਾਲ, ਸਕੂਲ ਅੱਪਗ੍ਰੇਡ ਕਰਨਾ, ਸੜਕਾ ਦੀ ਰਿਪੇਅਰ ਆਦਿ ਕੰਮਾਂ ਦੀ ਵੈਰੀਫਿਕੇਸ਼ਨ ਕਰਨ ਉਪਰੰਤ ਰਿਪੋਰਟ ਭੇਜੀ ਜਾਵੇ ਅਤੇ ਚਲ ਰਹੇ ਕੰਮਾਂ ਨੂੰ ਜਲਦ ਨੇਪੜੇ ਚਾੜਿਆ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ `ਚ ਤੇਜ਼ੀ ਲਿਆਉਣਾ ਹੈ।

Author : Malout Live