ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਅਗਾਊਂ ਪ੍ਰਬੰਧਾਂ ਹਿੱਤ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫ਼ਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ ਰੋਕਥਾਮ ਲਈ ਵਿਉਂਤਬੰਦੀ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐੱਸ ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫ਼ਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ ਰੋਕਥਾਮ ਲਈ ਵਿਉਂਤਬੰਦੀ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐੱਸ ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਨਿਰਦੇਸ਼ ਦਿੱਤੇ ਕਿ ਖੇਤਾਂ ਅਤੇ ਖੇਤਾਂ ਦੇ ਆਲੇ-ਦੁਆਲੇ ਦੀਆਂ ਸਰਕਾਰੀ ਥਾਵਾਂ ਤੇ ਉੱਗੇ ਵੱਖ-ਵੱਖ ਨਦੀਨਾਂ ਨੂੰ ਨਸ਼ਟ ਕੀਤਾ ਜਾਵੇ ਕਿਉਂਕਿ ਇਹਨਾਂ ਨਦੀਨਾ ਤੇ ਹੀ ਇਸ ਸਮੇਂ ਚਿੱਟੀ ਮੱਖੀ ਦੇ ਨਿੰਫ ਅਤੇ ਬਾਲਗ ਪਣਪ ਰਹੇ ਹਨ ਜੋ ਕਿ ਬਾਅਦ ਵਿੱਚ ਨਰਮੇ ਦੀ ਫ਼ਸਲ ਆਉਣ ਤੇ ਉਸ ਤੇ ਹਮਲਾ ਕਰ ਸਕਦੇ ਹਨ।
ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਅਤੇ ਆਲੇ-ਦੁਆਲੇ ਉੱਗੇ ਇਹਨਾਂ ਨਦੀਨਾਂ ਨੂੰ ਨਸ਼ਟ ਕਰ ਦੇਣ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸੰਬੰਧੀ ਹਫ਼ਤਾਵਾਰੀ ਰਿਪੋਰਟ ਭੇਜੀ ਜਾਵੇ। ਬੋਕਸ ਲਈ ਪ੍ਰਸਤਾਵਿਤ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਇੱਕ ਵੱਖਰੀ ਮੀਟਿੰਗ ਕਰਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਇਸ ਸਾਲ ਪਿੰਡ ਪੱਧਰ ਤੇ ਲਗਾਏ ਜਾਣ ਵਾਲੇ ਨੋਡਲ ਅਫ਼ਸਰਾਂ ਦੀ ਕਿਸਾਨਾਂ ਦੇ ਨਾਲ ਵੀ ਮੈਪਿੰਗ ਕੀਤੀ ਜਾਵੇ। ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੁਣੇ ਤੋਂ ਹੀ ਕਿਸਾਨਾਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਝੋਨੇ ਦੀ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ। ਇਸ ਤੋਂ ਬਿਨਾਂ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਜਿਵੇਂ ਨਰਮੇ ਦੀ ਕਾਸ਼ਤ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ।
Author : Malout Live