ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਜਲਦੀ ਨਿਪਟਾਰਾ

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਿਜਲੀ, ਟੈਲੀਫੋਨ, ਕੇਬਲ, ਵਾਈਫਾਈ ਦੀਆਂ ਢਿੱਲੀਆਂ ਅਤੇ ਲਮਕਦੀਆਂ ਤਾਰਾਂ ਦਾ ਸਹੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਵਿੰਦਰ ਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ਼੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਸ਼੍ਰੀ ਵਨੀਤ ਜਿੰਦਲ ਚੇਅਰਮੈਨ ਜਿ਼ਲ੍ਹਾ ਟਰੇਡਰਜ਼ ਕਮਿਸ਼ਨ, ਸ਼੍ਰੀ ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ-ਵੱਖ ਵਿਭਾਗਾਂ ਤੇ ਅਧਿਕਾਰੀ ਦੇ ਨੁਮਾਇੰਦੇ ਵੀ ਮੌਜੂਦ ਸਨ।

Author : Malout Live