ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਆਮ ਵਰਗਾ ਬਣਾਈ ਰੱਖਣ ਲਈ ਜਾਰੀ ਕੀਤਾ ਜਾਗਰੂਕਤਾ ਪੋਸਟਰ
ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ, ਵੱਖ-ਵੱਖ ਵਿਭਾਗਾਂ ਅਤੇ ਸਕੂਲੀ ਬੱਚਿਆਂ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਕੂਲਾਂ ਦੇ ਬੱਚਿਆਂ ਰਾਹੀਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਸਪੈਸ਼ਲ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਪਾਣੀ, ਹਵਾ, ਧਰਤੀ ਨੂੰ ਗੰਦਲਾ ਹੋਣ ਤੋਂ ਬਚਾਇਆ ਜਾ ਸਕੇ ਅਤੇ ਇਹ ਸਕੂਲੀ ਬੱਚੇ ਵਾਤਾਵਰਣ ਨੂੰ ਬਚਾਉਣ ਲਈ ਆਪਣੇ ਮਾਪਿਆਂ ਨੂੰ ਜਾਗਰੂਕ ਕਰਨਗੇ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ., ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪਾਲ ਸਿੰਘ ਰਿਟਰਨਿੰਗ ਅਫ਼ਸਰ ਗਿੱਦੜਬਾਹਾ, ਸ਼੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ), ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਅਤੇ ਸ਼੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫ਼ਸਰ ਵੀ ਮੌਜੂਦ ਸਨ।
Author : Malout Live