ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ ਜੋਰ ਦਿੱਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ ਜੋਰ ਦਿੱਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਛੋਟੇ ਅਤੇ ਵੱਡੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਫ਼ਤ ਦਵਾਈ ਦਿੱਤੀ ਜਾ ਰਹੀ ਹੈ।

ਨਾਲ ਹੀ ਪਸ਼ੂਆਂ ਵਿੱਚ ਮੂੰਹਖੁਰ, ਪੀ.ਪੀ.ਆਰ, ਈ.ਟੀ.ਵੀ, ਲੰਪੀ ਸਕਿੰਨ ਡਜੀਜ ਅਤੇ ਬਰੂਸੀਲੋਸਿਸ਼ ਤੋਂ ਬਚਾਅ ਲਈ ਮੁਫ਼ਤ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੇ ਕਿਸਾਨ ਕਰੈਡਿਟ ਕਾਰਡ ਬਣਾਏ ਜਾ ਰਹੇ ਹਨ। ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਦੀ ਰੋਕਥਾਮ ਲਈ ਸੈਕਸਡ ਸੀਮਨ (ਵੱਛੀਆਂ ਅਤੇ ਕੱਟੀਆਂ) ਸਬਸਿਡੀ ‘ਤੇ ਜ਼ਿਲ੍ਹੇ ਦੀਆਂ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਏ.ਬੀ.ਸੀ (ਜਾਨਵਰਾਂ ਦੀ ਨਸਬੰਦੀ) ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Author : Malout Live