ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 12 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਗਏ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬੀਤੇ ਦਿਨੀਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 12 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕਤਸਰ ਲੜਕੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕਾਨਿਆਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨਿਆਂ ਵਾਲੀ, ਸਰਕਾਰੀ ਹਾਈ ਸਕੂਲ ਬੂੜਾ ਗੁੱਜਰ, ਸਰਕਾਰੀ ਪ੍ਰਾਇਮਰੀ ਸਕੂਲ ਸਿੱਖ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਿਲਿਆਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿਲਿਆਂਵਾਲੀ, ਜੀ.ਐਚ.ਐੱਸ ਭਾਰੂ, ਜੀ.ਪੀ.ਐੱਸ ਭਾਰੂ ਅਤੇ ਜੀ.ਐਚ.ਐੱਸ ਮਧੀਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
Author : Malout Live