ਹਲਕਾ ਲੰਬੀ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ- ਸ. ਗੁਰਮੀਤ ਸਿੰਘ ਖੁੱਡੀਆਂ

ਪਿੰਡ ਅਸਪਾਲ ਵਿਖੇ ਵਾਟਰ ਵਰਕਸ ਦੇ ਪਾਣੀ ਦੀ ਨਿਕਾਸੀ ਸੰਬੰਧੀ ਪਾਈਪ ਲਾਈਨ ਲਈ 13.20 ਲੱਖ ਰੁਪਏ, ਆਂਗਣਵਾੜੀ ਸੈਂਟਰ ਦੇ ਦੋ ਕਮਰਿਆਂ ਦੀ ਉਸਾਰੀ ਲਈ 4.50 ਲੱਖ ਰੁਪਏ, ਬਾਸਕਟਬਾਲ ਗਰਾਊਂਡ ਦੀ ਉਸਾਰੀ ਲਈ 10 ਲੱਖ ਰੁਪਏ, ਢਾਣੀ ਦੇ ਰਸਤਿਆਂ ਅਤੇ ਕਮਿਊਨਿਟੀ ਸੈਂਟਰ ਵਿੱਚ ਇੰਟਰਲਾਕ ਟਾਈਲਾਂ ਲਈ 15 ਲੱਖ ਰੁਪਏ ਖਰਚ ਕਰਕੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 10 ਲੱਖ ਰੁਪਏ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡਾਂ ਦੇ ਲੋਕਾਂ ਨੂੰ ਮਿਆਰੀ ਅਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੌਰਾਨ ਕੀਤਾ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਲੰਬੀ ਦੇ ਪਿੰਡ ਅਸਪਾਲ ਵਿਖੇ ਵਾਟਰ ਵਰਕਸ ਦੇ ਪਾਣੀ ਦੀ ਨਿਕਾਸੀ ਸੰਬੰਧੀ ਪਾਈਪ ਲਾਈਨ ਲਈ 13.20 ਲੱਖ ਰੁਪਏ, ਆਂਗਣਵਾੜੀ ਸੈਂਟਰ ਦੇ ਦੋ ਕਮਰਿਆਂ ਦੀ ਉਸਾਰੀ ਲਈ 4.50 ਲੱਖ ਰੁਪਏ, ਬਾਸਕਟਬਾਲ ਗਰਾਊਂਡ ਦੀ ਉਸਾਰੀ ਲਈ 10 ਲੱਖ ਰੁਪਏ, ਢਾਣੀ ਦੇ ਰਸਤਿਆਂ ਅਤੇ ਕਮਿਊਨਿਟੀ ਸੈਂਟਰ ਵਿੱਚ ਇੰਟਰਲਾਕ ਟਾਈਲਾਂ ਲਈ 15 ਲੱਖ ਰੁਪਏ ਖਰਚ ਕਰਕੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 10 ਲੱਖ ਰੁਪਏ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਬੀ.ਡੀ.ਪੀ.ਓ ਰਾਕੇਸ਼ ਬਿਸ਼ਨੋਈ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।

Author : Malout Live