ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਦਿਸ਼ਾ ਭਠੇਜਾ ਦੀ ਦੇਸ਼ ਦੇ ਰਾਸ਼ਟਰਪਤੀ ਨਾਲ ਹੋਈ ਮੁਲਾਕਾਤ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ 9ਵੀਂ ਜਮਾਤ ਦੀ ਵਿਦਿਆਰਥਣ ਦਿਸ਼ਾ ਭਠੇਜਾ ਸਪੁੱਤਰੀ ਅਰੁਣ ਭਠੇਜਾ ਨੇ ਟਾਟਾ ਬਿਲਡਿੰਗ ਇੰਡੀਅਨ ਸਕੂਲ Essay Writing Competition ਦੇ ਜੂਨੀਅਰ ਕੈਟਾਗਰੀ ਪੰਜਾਬੀ ਵਿੱਚ ਭਾਗ ਲਿਆ। ਪੂਰੇ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਇੱਕ ਵਿਦਿਆਰਥੀ ਚੁਣਿਆ ਜਾਣਾ ਸੀ। ਮਲੋਟ ਸ਼ਹਿਰ ਲਈ ਇਹ ਮਾਣ ਦੀ ਗੱਲ ਹੈ ਕੀ ਇਹ ਗੌਰਵ ਸ਼ਹਿਰ ਮਲੋਟ ਨੂੰ ਪ੍ਰਾਪਤ ਹੋਇਆ।

ਮਲੋਟ : ਮਲੋਟ ਸ਼ਹਿਰ ਲਈ ਬੜੇ ਮਾਣ ਦੀ ਗੱਲ ਹੈ ਕਿ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ 9ਵੀਂ ਜਮਾਤ ਦੀ ਵਿਦਿਆਰਥਣ ਦਿਸ਼ਾ ਭਠੇਜਾ ਸਪੁੱਤਰੀ ਅਰੁਣ ਭਠੇਜਾ ਨੇ ਟਾਟਾ ਬਿਲਡਿੰਗ ਇੰਡੀਅਨ ਸਕੂਲ Essay Writing Competition ਦੇ ਜੂਨੀਅਰ ਕੈਟਾਗਰੀ ਪੰਜਾਬੀ ਵਿੱਚ ਭਾਗ ਲਿਆ। ਜਿਸ ਵਿੱਚ ਦੇਸ਼ ਦੀਆਂ 25 ਸਟੇਟਾਂ ਦੇ ਵੱਖ-ਵੱਖ ਸਕੂਲਾਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਇਸ ਪ੍ਰਤਿਯੋਗਤਾ 'ਚ ਵੱਧ-ਚੜ੍ਹ ਕੇ ਭਾਗ ਲਿਆ ਸੀ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਪੂਰੇ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਇੱਕ ਵਿਦਿਆਰਥੀ ਚੁਣਿਆ ਜਾਣਾ ਸੀ। ਮਲੋਟ ਸ਼ਹਿਰ ਲਈ ਇਹ ਮਾਣ ਦੀ ਗੱਲ ਹੈ ਕੀ ਇਹ ਗੌਰਵ ਸ਼ਹਿਰ ਮਲੋਟ ਨੂੰ ਪ੍ਰਾਪਤ ਹੋਇਆ।

ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੀ ਵਿਦਿਆਰਥਣ ਦਿਸ਼ਾ ਭਠੇਜਾ ਦੀ ਚੋਣ ਹੋਈ ਅਤੇ ਉਸ ਨੂੰ ਇਨਾਮ ਵਜੋਂ 35 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ। ਇਸ ਦੇ ਨਾਲ ਹੀ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਅਵਸਰ ਮਿਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੀ ਦਿਸ਼ਾ ਭਠੇਜਾ ਦੀ ਸਾਡੇ ਦੇਸ਼ ਦੇ ਰਾਸ਼ਟਰਪਤੀ ਜੀ ਨਾਲ ਮੁਲਾਕਾਤ ਹੋਈ। ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਮੁੱਢ ਤੋਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਵਿਦਿਆਰਥੀਆਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੋਟੋ ਨਾਲ ਚੱਲਦਾ ਆ ਰਿਹਾ ਹੈ। ਇਸ ਸ਼ਲਾਘਾਯੋਗ ਕਾਰਜ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਗਰਗ, ਮੈਨੇਜ਼ਰ ਸ਼੍ਰੀ ਵਿਕਾਸ ਗੋਇਲ, ਸਮੂਹ ਮੈਨੇਜਿੰਗ ਕਮੇਟੀ ਤੇ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਵਿਦਿਆਰਥੀ, ਉਸਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Author : Malout Live