ਜਿਲ੍ਹਾ ਚੋਣ ਅਫ਼ਸਰ ਵੱਲੋਂ ਆਦਰਸ਼ ਚੋਣ ਜਾਬਤਾ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ। ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿੱਚ ਭਾਰਤ ਦੇ ਚੋਣ ਕਮਿਸ਼ਨ ਵਲੋਂ 18 ਅਕਤੂਬਰ 2024 ਨੂੰ ਨੋਟੀਫੀਕੇਸ਼ਨ ਕੀਤਾ ਜਾਵੇਗਾ, 25 ਅਕਤੂਬਰ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ, 28 ਅਕਤੂਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ, 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਗਿੱਦੜਬਾਹਾ ਹਲਕੇ ਵਿੱਚ ਵੋਟਾਂ ਪੈਣਗੀਆਂ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 25 ਨਵੰਬਰ 2024 ਤੱਕ ਆਦਰਸ਼ ਚੋਣ ਜਾਬਤਾ ਲਾਗੂ ਰਹੇਗਾ।

ਉਹਨਾਂ ਗਿੱਦੜਬਾਹਾ ਦੀ ਉਪ ਚੋਣ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਵਿੱਚ 166489 ਵੋਟਰ ਹਨ, ਜਿਹਨਾਂ ਵਿੱਚ 86724 ਪੁਰਸ ਵੋਟਰ,79754 ਇਸਤਰੀ ਵੋਟਰ,11 ਜੈਂਡਰ ਵੋਟਰ ਸ਼ਾਮਿਲ ਹਨ। ਉਹਨਾਂ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਹਨਾ ਨੂੰ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਸਿਆਸੀ ਪਾਰਟੀ ਆਪਣੀ ਪਾਰਟੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਸੰਬੰਧੀ ਲਗਾਏ ਗਏ ਹੋਰਡਿੰਗ, ਬੈਨਰ, ਪੋਸਟਰ ਆਦਿ ਜਲਦੀ ਤੋਂ ਜਲਦੀ ਹਟਾਏ ਜਾਣ। ਮੀਟਿੰਗ ਦੌਰਾਨ ਸ਼੍ਰੀ ਤੁਸ਼ਾਰ ਗੁਪਤਾ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਿੱਦੜਬਾਹਾ ਦੀ ਉਪ ਚੋਣ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾਣਗੇ ਤਾਂ ਜੋ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਪੂਰਵਕ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪਾਲ ਸਿੰਘ ਰਿਟਰਨਿੰਗ ਅਫ਼ਸਰ ਗਿੱਦੜਬਾਹਾ, ਸ਼੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ), ਸ਼੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ, ਸ਼੍ਰੀ ਸੋਰਵ ਜੈਨ ਇਲੈਕਸ਼ਨ ਕਾਨੂੰਗੋਂ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Author : Malout Live