ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਸੀ ਦਫ਼ਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ) ਵੱਲੋਂ 20 ਜੂਨ 2025 ਦਿਨ ਸ਼ੁੱਕਰਵਾਰ ਸਵੇਰੇ 9:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ AXIS Bank ਵੱਲੋਂ Assistant Manager (ਲੜਕੇ/ਲੜਕੀਆਂ) ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਸੀ ਦਫ਼ਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ) ਵੱਲੋਂ 20 ਜੂਨ 2025 ਦਿਨ ਸ਼ੁੱਕਰਵਾਰ ਸਵੇਰੇ 9:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ AXIS Bank ਵੱਲੋਂ Assistant Manager (ਲੜਕੇ/ਲੜਕੀਆਂ) ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਸ ਲਈ ਵਿੱਦਿਅਕ ਯੋਗਤਾ ਗਰੈਜੂਏਸ਼ਨ ਹੋਣੀ ਜਰੂਰੀ ਹੈ, ਉਮਰ ਹੱਦ 18 ਤੋਂ 30 ਸਾਲ, ਤਨਖਾਹ 35000 ਤੋਂ 40000 ਹੈ।
ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ Resume, ਵਿੱਦਿਅਕ ਯੋਗਤਾ ਦੇ ਅਸਲ ਦਸਤਾਵੇਜ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ (ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ) ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈੱਲਪਲਾਈਨ ਨੰਬਰ 98885-62317,97292-10975, 01633-232317 'ਤੇ ਸੰਪਰਕ ਕਰ ਸਕਦੇ ਹਨ।
Author : Malout Live