ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਜੇਲ੍ਹ ਦਾ ਕੀਤਾ ਗਿਆ ਦੌਰਾ
ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਨ੍ਹਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜ਼ਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੇਵਾਵਾਂ ਸੰਬੰਧੀ ਜਾਣਕਾਰੀ ਦਰਜ ਕਰਨਗੇ ਅਤੇ ਉਸਦੀ ਸਮੀਖਿਆ ਹਰੇਕ ਪੰਦਰਾਂ ਦਿਨ੍ਹਾਂ ਬਾਅਦ ਸਕੱਤਰ ਵੱਲੋਂ ਕੀਤੀ ਜਾਵੇਗੀ।
ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿੱਚ ਜੋ ਰਜਿਸਟਰ ਲਗਾਏ ਗਏ ਸਨ, ਉਨ੍ਹਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜੇਕਰ ਕੋਈ ਧਿਰ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦੀ ਹੈ ਤਾਂ ਉਹ ਸੰਬੰਧਿਤ ਅਦਾਲਤ ਨੂੰ ਦਰਖ਼ਾਸਤ ਦੇ ਸਕਦੀ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live