ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਪੌਦੇ

ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿਖੇ ਅਤੇ ਬੀ.ਡੀ.ਪੀ.ਓ ਦਫ਼ਤਰ ਗਿੱਦੜਬਾਹਾ ਵਿਖੇ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਲਗਾਤਾਰਤਾ ਵਿੱਚ ਪੌਦੇ ਲਗਾਏ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿਖੇ ਅਤੇ ਬੀ.ਡੀ.ਪੀ.ਓ ਦਫ਼ਤਰ ਗਿੱਦੜਬਾਹਾ ਵਿਖੇ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਲਗਾਤਾਰਤਾ ਵਿੱਚ ਪੌਦੇ ਲਗਾਏ ਗਏ। ਉਨ੍ਹਾਂ ਨੇ ਆਪਣੇ ਹੱਥਾਂ ਨਾਲ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿਖੇ ਅਤੇ ਬੀ.ਡੀ.ਪੀ.ਓ ਦਫ਼ਤਰ ਗਿੱਦੜਬਾਹਾ ਵਿਖੇ ਰੁੱਖ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਦੇ ਪ੍ਰਿੰਸੀਪਲ ਡਾ. ਆਰ.ਪੀ ਸਿੰਘ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੀ ਪੌਦੇ ਲਗਾਏ ਗਏ।

ਇਸ ਮੌਕੇ ਮਾਣਯੋਗ ਸਕੱਤਰ ਸਾਹਿਬ ਨੇ ਦੱਸਿਆ ਕਿ ਦਰੱਖਤਾਂ ਦੀ ਕਟਾਈ ਕਾਰਨ ਸਾਨੂੰ ਮੀਂਹ ਦੀ ਘਾਟ ਅਤੇ ਤਾਪਮਾਨ ਵਿੱਚ ਵਾਧੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸਾਡਾ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਨ ਨੂੰ ਬਚਾਉਣ ਦਾ ਫਰਜ਼ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਨੂੰ ਘਟਾ ਕੇ ਤੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਨ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਦੇ ਪ੍ਰਿੰਸੀਪਲ ਡਾ. ਆਰ.ਪੀ ਸਿੰਘ, ਲਾਅ ਕਾਲਜ ਦੇ ਵਿਦਿਆਰਥੀ, ਸ਼੍ਰੀ ਮਨਜੋਤ ਸਿੰਘ (ਬੀ.ਡੀ.ਪੀ.ਓ) ਗਿੱਦੜਬਾਹਾ ਤੇ ਸਮੁੱਚਾ ਸਟਾਫ ਹਾਜ਼ਿਰ ਸੀ।

Author : Malout Live