ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਪ੍ਰਾਇਮਰੀ ਖਾਲਸਾ ਸਕੂਲ (ਸਲੱਮ ਏਰੀਆ) ਸ਼੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੇ ਹੱਕਾਂ ਸੰਬੰਧੀ ਕੀਤਾ ਗਿਆ ਪ੍ਰੋਗਰਾਮ
ਪ੍ਰਾਇਮਰੀ ਖਾਲਸਾ ਸਕੂਲ (ਸਲੱਮ ਏਰੀਆ) ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੇ ਹੱਕਾਂ ਸੰਬੰਧੀ ਬੀਤੇ ਦਿਨ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜੀਆਂ ਨੇ ਕੀਤੀ ਅਤੇ ਉਹਨਾ ਦੇ ਨਾਲ ਸ਼੍ਰੀ ਅਭਿਜੀਤ ਕਪਲਿਸ ਮਾਣਯੋਗ ਡਿਪਟੀ ਕਮਿਸਨਰ ਸ਼੍ਰੀ ਮੁਕਤਸਰ ਸਾਹਿਬ ਵੀ ਵਿਸ਼ੇਸ਼ ਤੌਰ ਤੇ ਸਾਮਿਲ ਹੋਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਦੀ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਾਇਮਰੀ ਖਾਲਸਾ ਸਕੂਲ (ਸਲੱਮ ਏਰੀਆ) ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੇ ਹੱਕਾਂ ਸੰਬੰਧੀ ਬੀਤੇ ਦਿਨ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜੀਆਂ ਨੇ ਕੀਤੀ ਅਤੇ ਉਹਨਾ ਦੇ ਨਾਲ ਸ਼੍ਰੀ ਅਭਿਜੀਤ ਕਪਲਿਸ ਮਾਣਯੋਗ ਡਿਪਟੀ ਕਮਿਸਨਰ ਸ਼੍ਰੀ ਮੁਕਤਸਰ ਸਾਹਿਬ ਵੀ ਵਿਸ਼ੇਸ਼ ਤੌਰ ਤੇ ਸਾਮਿਲ ਹੋਏ। ਇਸ ਤੋਂ ਇਲਾਵਾ ਸ੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ ਸੀਨੀਅਰ ਡਿਵੀਜ਼ਨ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਬੱਚਿਆਂ ਦੇ ਹੱਕਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਮਾਨਯੋਗ ਡਿਪਟੀ ਕਮਿਸ਼ਨਰ ਨੇ ਵੀ ਬੱਚਿਆ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ ਅਤੇ ਅਪੀਲ ਕੀਤੀ ਜੇਕਰ ਕਿਸੇ ਬੱਚੇ ਨੂੰ ਕਿਸੇ ਕਿਸਮ ਦੀ ਕੋਈ ਵੀ ਜਰੂਰਤ ਹੈ ਤਾਂ ਉਹ ਬਿਨ੍ਹਾਂ ਝਿਜਕ ਤੋਂ ਮੰਗ ਕਰ ਸਕਦੇ ਹਨ। ਇਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਜਸਪਾਲ ਮੌਂਗਾ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਿਰ ਸੀ। ਇਸ ਤੋਂ ਇਲਾਵਾ ਸ਼੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਮਨ ਪੜਾਈ ਵਿੱਚ ਲਗਾਉਣ ਅਤੇ ਜੇਕਰ ਬੱਚਿਆਂ ਨੂੰ ਕਿਤਾਬਾਂ, ਕਾਪੀਆਂ ਜਾਂ ਹੋਰ ਪੜਾਈ ਵਾਸਤੇ ਸਮਾਨ ਦੀ ਜਰੂਰਤ ਹੈ ਤਾਂ ਉਹ ਵੀ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਸਮੇ-ਸਮੇਂ ਲੋੜ ਅਨੁਸਾਰ ਮੁਹੱਈਆ ਕਰਵਾਈਆ ਜਾਣਗੀਆਂ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ 15100 ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।
Author : Malout Live



