ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ 'ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਪੈਸ਼ਲ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ਼੍ਰੀਮਤੀ ਜਸਵਿੰਦਰ ਸ਼ੀਮਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਮਿਸ. ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮਿਸ. ਰੂਪਾ ਧਾਲੀਵਾਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ. ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀ. ਡਵੀ.); ਮਿਸ. ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਮਿਸ. ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਵੱਲੋਂ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।
ਸ਼੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆ ਨੇ ਦੱਸਿਆ ਕਿ ਚੰਗੇ ਅਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮੱਸਿਆ ਦੇ ਹੱਲ ਲਈ 1952 ਵਿੱਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਸੀ। ਮਾਨਯੋਗ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਦਰੱਖਤਾਂ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋਂ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ 'ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਵਣ ਵਿਭਾਗ ਦੇ ਸਹਿਯੋਗ ਨਾਲ ਸਟਾਫ ਵੱਲੋਂ ਵੀ ਬੂਟੇ ਲਗਾਏ ਗਏ।
Author : Malout Live



