ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ ਜੇਲ੍ਹ ਦਾ ਕੀਤਾ ਗਿਆ ਦੌਰਾ
ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜੇਲ੍ਹ ਵਿੱਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਊਂਸਲ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫ਼ਤੇ ਸਕੱਤਰ ਸਾਹਿਬ ਵੱਲੋਂ ਕੀਤੀ ਜਾਵੇਗੀ।
ਜੇਲ੍ਹ ਵਿੱਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾਂ ਜੇਲ੍ਹ ਵਿੱਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live