ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਭਾਗਸਰ ਵਿਖੇ ਬਾਲ ਵਿਆਹ ਵਿਰੁੱਧ ਆਯੋਜਿਤ ਕੀਤਾ ਪ੍ਰੋਗਰਾਮ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰੇਦਸ਼ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼੍ਰੀ ਗੁਰਦੁਆਰਾ ਸਾਹਿਬ, ਪਿੰਡ ਭਾਗਸਰ ਵਿਖੇ ਬਾਲ ਵਿਆਹ ਵਿਰੁੱਧ ਇੱਕ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰੇਦਸ਼ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼੍ਰੀ ਗੁਰਦੁਆਰਾ ਸਾਹਿਬ, ਪਿੰਡ ਭਾਗਸਰ ਵਿਖੇ ਬਾਲ ਵਿਆਹ ਵਿਰੁੱਧ ਇੱਕ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਹਾਜ਼ਿਰ ਔਰਤਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਬਾਲ ਵਿਆਹ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਵਿਆਹ ਇੱਕ ਸਮਾਜਿਕ ਬੁਰਾਈ ਹੈ ਅਤੇ ਕਾਨੂੰਨ ਦੀ ਉਲੰਘਣਾ ਹੈ, ਜੋ ਲੜਕੀ ਦੀ ਸਿੱਖਿਆ, ਸੁਰੱਖਿਆ, ਸਿਹਤ ਅਤੇ ਵਿਕਾਸ ਵਿੱਚ ਰੁਕਾਵਟ ਪਾਉਂਦਾ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਹੋਣ ਤੋਂ ਰੋਕਦਾ ਹੈ।

ਔਰਤਾਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਮੈਂ ਬਾਲ ਵਿਆਹ ਵਿਰੁੱਧ ਹਰ ਸੰਭਵ ਕੋਸ਼ਿਸ਼ ਕਰਾਂਗੀ। ਔਰਤਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਭਾਈਚਾਰੇ ਵਿੱਚ ਕਿਸੇ ਵੀ ਲੜਕੀ ਦਾ ਬਾਲ ਵਿਆਹ ਨਹੀਂ ਹੋਣ ਦੇਵਾਂਗੇ ਅਤੇ ਇਸ ਸੰਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਸੂਚਿਤ ਕਰਾਂਗੇ। ਇਸ ਤੋਂ ਇਲਾਵਾ ਬੱਚਿਆਂ ਦਾ ਸਿੱਖਿਆ ਅਤੇ ਸੁਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਾਂਗੇ ਅਤੇ ਬਾਲ ਵਿਆਹ ਮੁਕਤ ਭਾਰਤ ਦੀ ਸਿਰਜਨਾ ਦਾ ਸਮਰਥਨ ਕਰਦੇ ਹਾਂ। ਇਸ ਤੋਂ ਇਲਾਵਾ ਘਰੇਲੂ ਹਿੰਸਾ ਕਾਨੂੰਨ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਐੱਸ.ਆਈ ਸ਼੍ਰੀਮਤੀ ਪਰਮਿੰਦਰ ਕੌਰ, ਸੀਨੀਅਰ ਸਿਪਾਹੀ, ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀ ਸਵਰਾਜ ਸਿੰਘ, ਮਿਸ. ਪ੍ਰਿਆ, ਸ਼੍ਰੀ ਸੋਰਵ(ਏ.ਡੀ.ਸੀ ਦਫ਼ਤਰ), ਸ਼੍ਰੀਮਤੀ ਪਰਮਜੀਤ ਕੌਰ(ਕਲਾਸਟਰ), ਸ਼੍ਰੀ ਪਰਮਜੀਤ ਸਿੰਘ(ਸਰਪੰਚ) ਪਿੰਡ ਭਾਗਸਰ ਆਦਿ ਬੁਲਾਰਿਆਂ ਨੇ ਵੀ ਬਾਲ ਵਿਆਹ ਵਿਰੁੱਧ ਅਤੇ ਹੋਰ ਸਕੀਮਾਂ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Author : Malout Live