ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
ਜਿਲ੍ਹਾ ਕਚਿਹਰੀ ਸ਼੍ਰੀ ਮੁਕਤਸਰ ਸਾਹਿਬ ਵਿੱਚ ਤਾਇਨਾਤ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਇੱਕ-ਇੱਕ ਪੇੜ ਮਾਂ ਦੇ ਨਾਮ ਤਹਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਉਸ ਉਪਰੰਤ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦੇ ਵਿਦਿਆਰਥੀਆਂ ਵੱਲੋਂ ਇੱਕ ਨਸ਼ਾ ਵਿਰੋਧੀ ਰੈਲੀ ਤਿਆਰ ਕੀਤੀ ਗਈ, ਇਸ ਰੈਲੀ ਨੂੰ ਜਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸੈਕੰਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਵਿੱਚ ਜਿਲ੍ਹਾ ਕਚਿਹਰੀ ਸ਼੍ਰੀ ਮੁਕਤਸਰ ਸਾਹਿਬ ਵਿੱਚ ਤਾਇਨਾਤ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਇੱਕ-ਇੱਕ ਪੇੜ ਮਾਂ ਦੇ ਨਾਮ ਤਹਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ।
ਜਿੰਨ੍ਹਾਂ ਵਿੱਚ ਸ਼੍ਰੀਮਤੀ ਅਮਿਤਾ ਸਿੰਘ, ਮਿਸ. ਗਿਰੀਸ਼ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ਼੍ਰੀ ਅਮਰੀਸ਼ ਕੁਮਾਰ ਸਿਵਲ ਜੱਜ ਸੀਨੀਅਰ ਡਿਵੀਜ਼ਨ, ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ਼੍ਰੀ ਨੀਰਜ ਕੁਮਾਰ ਸਿੰਗਲਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਮਿਸ. ਗੁਰਪ੍ਰੀਤ ਕੌਰ ਜੇ.ਐਮ.ਆਈ.ਸੀ ਤੇ ਦੋ ਨਵ-ਨਿਯੁਕਤ ਜੁਡੀਸ਼ੀਅਲ ਅਫ਼ਸਰ ਸਾਹਿਬਾਨ ਨੇ ਵੀ ਭਾਗ ਲਿਆ। ਉਸ ਉਪਰੰਤ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦੇ ਵਿਦਿਆਰਥੀਆਂ ਵੱਲੋਂ ਇੱਕ ਨਸ਼ਾ ਵਿਰੋਧੀ ਰੈਲੀ ਤਿਆਰ ਕੀਤੀ ਗਈ, ਇਸ ਰੈਲੀ ਨੂੰ ਜਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਸ਼੍ਰੀ ਹਰਮੀਤ ਸਿੰਘ ਬੇਦੀ ਕੋਆਰਡੀਨੇਟਰ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਅਤੇ ਸ਼੍ਰੀ ਇਕਬਾਲ ਸਿੰਘ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਹਾਜ਼ਿਰ ਸਨ।
Author : Malout Live