ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਅਗਲੇਰੀ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਅਕਤੂਬਰ 2024 ਤੱਕ ਲਾਗੂ ਰਹਿਣਗੇ।
Author : Malout Live