ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਗਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਸਮੇਂ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਗਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਸਮੇਂ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਹੁਕਮ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ। ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਪ੍ਰਚਾਰ ਨਾਲ ਸੰਬੰਧਿਤ ਪੋਸਟਰ, ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜੀ ਕਰਨ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਵਹੀਕਲ ਲਿਜਾਣ, ਪੋਲਿੰਗ ਬੂਥ ਜਾਂ ਟੈਂਟ ਲਗਾਉਣ ਸੰਬੰਧੀ ਵੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live