ਜਿਲ੍ਹਾ ਮੈਜਿਸਟ੍ਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ ‘ਨੋ ਵਹੀਕਲ ਜੋਨ’

ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟਸ਼੍ਰੀ ਮੁਕਤਸਰ ਸਾਹਿਬ ਨੇ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ‘ਤੇ ਲਾਗੂ ਨਹੀਂ ਹੋਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟਸ਼੍ਰੀ ਮੁਕਤਸਰ ਸਾਹਿਬ ਨੇ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ‘ਤੇ ਲਾਗੂ ਨਹੀਂ ਹੋਵੇਗਾ। ਜਿਲ੍ਹਾ ਮੈਜਿਸਟ੍ਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ, ਰੋਸ ਧਰਨੇ, ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖਰੀਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ‘ਤੇ ਕੋਈ ਮਨਾਹੀ ਨਹੀਂ ਹੈ। ਜਿਲ੍ਹਾ ਮੈਜਿਸਟ੍ਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ 20 ਨਵੰਬਰ 2024 ਨੂੰ ਉਪ ਚੋਣ ਗਿੱਦੜਬਾਹਾ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ। ਉਪਰੋਕਤ ਹੁਕਮਾਂ ਦੀ ਉਲੰਘਣਾਂ ਕਰਨ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Author : Malout Live