ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਸਲਾ ਲੈ ਕੇ ਚੱਲਣ ਦੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਮਨਾਹੀ ਦੇ ਹੁਕਮ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਨਗਰ ਕੌਂਸਲ ਅਧੀਨ ਪੈਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ, ਕੈਰੀ ਕਰਨ/ ਜਨਤਕ ਥਾਵਾਂ ਤੇ ਉਸਦੀ ਪ੍ਰਦਰਸ਼ਨੀ ਕਰਨ/ ਨੁਮਾਇਸ਼ ਕਰਨ, ਸੋਸਲ ਮੀਡੀਆ ਪਰ ਪ੍ਰਦਰਸ਼ਨ ਕਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ ਜਿਲ੍ਹਾ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਨਗਰ ਕੌਂਸਲ ਅਧੀਨ ਪੈਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ, ਕੈਰੀ ਕਰਨ/ ਜਨਤਕ ਥਾਵਾਂ ਤੇ ਉਸਦੀ ਪ੍ਰਦਰਸ਼ਨੀ ਕਰਨ/ ਨੁਮਾਇਸ਼ ਕਰਨ, ਸੋਸਲ ਮੀਡੀਆ ਪਰ ਪ੍ਰਦਰਸ਼ਨ ਕਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ (ਕੇਵਲ ਸਰਕਾਰੀ ਅਸਲਾ), ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਉਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜ਼ੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿਹਨਾਂ ਨੂੰ ਜੈੱਡ ਪਲੱਸ ਸਕਿਊਰਿਟੀ ਮਿਲੀ ਹੋਵੇ ਜਾਂ ਜਿਹਨਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ ਦੀ ਇਜਾਜਤ ਮਿਲੀ ਹੋਵੇ, ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜ ਹੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਨੂੰਨ ਵਿਵਸਥਾ ਬਹਾਲ ਰੱਖਣ ਅਤੇ ਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ, ਜ਼ੋ ਕਾਨੂੰਨ ਵਿਵਸਥਾ ਬਹਾਲ ਰੱਖਣ ਅਤੇ ਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਸਲਾ ਕਿਸ ਅਸਲਾ ਲਾਇੰਸਸ ਧਾਰਕ ਦਾ ਅਸਲਾ ਜਮ੍ਹਾਂ ਕਰਾਉਣ ਸਬੰਧੀ ਫੈਸਲਾ ਕਰੇਗੀ ਅਤੇ ਮੁਕੰਮਲ ਰਿਪੋਰਟ ਉਹਨਾਂ ਨੂੰ ਭੇਜੇਗੀ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।

Author : Malout Live