ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਨੇ ਆਰ.ਓ ਅਤੇ ਚਿਲਰ ਦਾ ਕੀਤਾ ਉਦਘਾਟਨ
ਜ਼ਿਲ੍ਹਾ ਯੋਜਨਾ ਕਮੇਟੀ ਦੇ ਅਖ਼ਤਿਆਰੀ ਕੋਟੇ ਵਿੱਚੋਂ ਸਰਕਾਰੀ ਪ੍ਰਾਈਮਰੀ ਸਮਾਰਟ ਸਕੂਲ ਜੱਸੇਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨਿਆਂਵਾਲੀ ਨੂੰ ਆਰ.ਓ ਸਮੇਤ ਚਿਲਰ ਲਗਾਉਣ ਲਈ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਨੇ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਯੋਜਨਾ ਕਮੇਟੀ ਦੇ ਅਖ਼ਤਿਆਰੀ ਕੋਟੇ ਵਿੱਚੋਂ ਸਰਕਾਰੀ ਪ੍ਰਾਈਮਰੀ ਸਮਾਰਟ ਸਕੂਲ ਜੱਸੇਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਨਿਆਂਵਾਲੀ ਨੂੰ ਆਰ.ਓ ਸਮੇਤ ਚਿਲਰ ਲਗਾਉਣ ਲਈ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਨੇ ਕੀਤਾ। ਇਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਚੇਅਰਮੈਨ ਕਾਉਣੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਪੀਣਯੋਗ ਨਹੀਂ ਹੈ।
ਪੰਚਾਇਤਾਂ, ਸਕੂਲ ਅਧਿਆਪਕਾਂ ਅਤੇ ਮਾਪਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਲਈ ਸਾਫ਼, ਪੀਣਯੋਗ ਅਤੇ ਠੰਢੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਕੂਲ ਅਧਿਆਪਕ, ਪਿੰਡ ਦੀਆਂ ਪੰਚਾਇਤਾਂ ਅਤੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਨਾਲ ਜੁੜੀ ਸਮੱਸਿਆ ਦਾ ਹੱਲ ਕੀਤਾ ਹੈ। ਇਸ ਮੌਕੇ ਸਰਪੰਚ ਜੱਸੇਆਣਾ ਅਰਸ਼ ਬਰਾੜ, ਪ੍ਰਿੰਸੀਪਲ ਕੁਲਦੀਪ ਸਿੰਘ ਸਕੂਲ ਮੁੱਖੀ ਜੱਸੇਆਣਾ ਸਾਹਿਬ ਸਿੰਘ, ਸਰਪੰਚ ਕਾਨਿਆਂਵਾਲੀ ਬਿੱਕਰ ਸਿੰਘ, ਸਮੂਹ ਸਟਾਫ, ਪੰਚ, ਸਕੂਲ ਵਿਦਿਆਰਥੀ ਅਤੇ ਮਾਪੇ ਹਾਜ਼ਿਰ ਸਨ।
Author : Malout Live



