ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਪਿਤਾ ਦੀ ਹੋਈ ਮੌਤ

ਸਰਬੱਤ ਦਾ ਭਲਾ ਚੈਰੀਟੇਬਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੂੰ ਡੂੰਘਾ ਸਦਮਾ ਲੱਗਾ ਹੈ, ਉਨ੍ਹਾਂ ਦੇ ਪਿਤਾ ਜੀ ਸ. ਹਰਨੇਕ ਸਿੰਘ ਚਾਹਲ ਦੀ ਅਚਾਨਕ ਮੌਤ ਹੋ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਬੱਤ ਦਾ ਭਲਾ ਚੈਰੀਟੇਬਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੂੰ ਡੂੰਘਾ ਸਦਮਾ ਲੱਗਾ ਹੈ, ਉਨ੍ਹਾਂ ਦੇ ਪਿਤਾ ਜੀ ਸ. ਹਰਨੇਕ ਸਿੰਘ ਚਾਹਲ ਦੀ ਅਚਾਨਕ ਮੌਤ ਹੋ ਗਈ। ਇਸ ਮੌਕੇ ਉਨ੍ਹਾਂ ਨਾਲ ਡਾਕਟਰ ਐੱਸ.ਪੀ ਸਿੰਘ ਓਬਰਾਏ, ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਸੁਖਜਿੰਦਰ ਸਿੰਘ ਅੰਮ੍ਰਿਤਸਰ ਪ੍ਰਧਾਨ

 ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੰਜਾਬ, ਅਮਰਜੀਤ ਕੌਰ ਛਾਬੜਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ, ਨਿਰੰਜਨ ਸਿੰਘ ਰੱਖੜਾ ਪ੍ਰਧਾਨ ਆਲ ਇੰਡੀਆ ਟਾਕ ਕਸ਼ੱਤਰੀ ਸਭਾ, ਮਿੰਕਲ ਬਜਾਜ ਸਪੋਕਸਮੈਨ ਭਾਰਤੀ ਜਨਤਾ ਪਾਰਟੀ ਪੰਜਾਬ, ਭਰਪੂਰ ਸਿੰਘ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫ਼ਰੀਦਕੋਟ, ਤਰਸੇਮ ਸਿੰਘ ਜੋਧਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਤਰਨਤਾਰਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਮਾਤਮਾ ਨੂੰ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਅਰਦਾਸ ਕੀਤੀ ਗਈ।

Author : Malout Live