ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮਨਾਇਆ ਸੜਕ ਸੁਰੱਖਿਆ ਮਹੀਨਾ

ਸੜਕ ਸੁਰੱਖਿਆ ਮਹੀਨੇ ਦੇ ਮੌਕੇ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਮੁਹਿੰਮ ਦੌਰਾਨ ਵਹੀਕਲ ਚਾਲਕਾਂ ਨੂੰ ਸੜਕ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੜਕ ਸੁਰੱਖਿਆ ਮਹੀਨੇ ਦੇ ਮੌਕੇ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਮੁਹਿੰਮ ਦੌਰਾਨ ਵਹੀਕਲ ਚਾਲਕਾਂ ਨੂੰ ਸੜਕ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਪੁਲਿਸ ਅਧਿਕਾਰੀਆਂ ਨੇ ਸਹੀ ਗਤੀ ਸੀਮਾ, ਸੀਟ ਬੈਲਟ ਦੇ ਉਪਯੋਗ ਅਤੇ ਦੋ ਪਹੀਆ ਵਾਹਨਾਂ ਲਈ ਹੈਲਮਿਟ ਪਹਿਨਣ ਦੇ ਮਹੱਤਵ ਬਾਰੇ ਸਮਝਾਇਆ। ਸੜਕ ਦੁਰਘਟਨਾਵਾਂ ਨੂੰ ਘਟਾਉਣ ਲਈ ਲੋਕਾਂ ਨੂੰ ਜ਼ਰੂਰੀ ਟਿਪਸ ਦਿੱਤੀਆਂ ਗਈਆਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੜਕ ਸੁਰੱਖਿਆ ਦੀ ਜਾਗਰੂਕਤਾ ਦੇ ਨਾਲ ਹੀ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰ ਨਾਗਰਿਕ ਟ੍ਰੈਫਿਕ ਨਿਯਮਾਂ ਦਾ ਸਖਤੀ ਨਾਲ ਪਾਲਣ ਕਰੇ। ਸੜਕ ਸੁਰੱਖਿਆ ਮਹੀਨੇ ਦੀ ਇਸ ਮੁਹਿੰਮ ਦਾ ਮੁੱਖ ਉਦੇਸ਼ ਸੜਕਾਂ 'ਤੇ ਸੁਰੱਖਿਅਤ ਯਾਤਰਾ ਨੂੰ ਪ੍ਰੋਤਸਾਹਿਤ ਕਰਨਾ ਹੈ।

Author : Malout Live