ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਕੀਤੇ ਟਰੇਸ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ CEIR ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਡੀ.ਐੱਸ.ਪੀ(ਐਚ), ਐੱਸ.ਆਈ ਹਰਪ੍ਰੀਤ ਕੌਰ ਇੰਚਾਰਜ ਟੈਕਨੀਕਲ ਸੈੱਲ ਹਾਜ਼ਿਰ ਸਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਅਖਿਲ ਚੌਧਰੀ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜ਼ਿਲ੍ਹੇ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ CEIR ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਡੀ.ਐੱਸ.ਪੀ(ਐਚ), ਐੱਸ.ਆਈ ਹਰਪ੍ਰੀਤ ਕੌਰ ਇੰਚਾਰਜ ਟੈਕਨੀਕਲ ਸੈੱਲ ਹਾਜ਼ਿਰ ਸਨ। ਇਸ ਮੌਕੇ ਡਾ. ਅਖਿਲ ਚੌਧਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ । ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਹਨਾਂ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਪਰ ਟਰੇਸਿੰਗ ਤੇ ਲਗਾਇਆ ਗਿਆ ਸੀ ਜਿਸ ਤੇ 112 ਮੋਬਾਇਲ ਫੋਨ ਚੱਲਦੇ ਪਾਏ ਗਏ।
ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋ ਟਰੇਸ ਕਰਕੇ ਅੱਜ ਮੋਬਾਇਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਉਹਨਾਂ ਨੂੰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 1060 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ ਜਿਨਾਂ ਦੀ ਕੀਮਤ ਲਗਭਗ 02 ਕਰੋੜ 2 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ ਨੰਬਰ, ਕੰਪਨੀ ਅਤੇ ਮੋਬਾਇਲ ਵਿੱਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਹਨਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਗਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਪਬਲਿਕ CEIR (central equipment identity ਰਜਿਸਟਰ) ਪੋਰਟਲ ਤੇ ਆਪਣੀ ਸ਼ਿਕਾਇਤ ਨੰਬਰ (UID No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ ਇਸ ਦੇ ਨਾਲ ਹੀ ਮੋਬਾਇਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਤੇ ਥਾਣੇ ਤੇ ਜਾਂ ਟੈਕਨੀਕਲ ਦਫਤਰ ਆ ਕੇ ਵੀ ਦੇ ਸਕਦੇ ਹੋ, ਜਿਲ੍ਹਾ ਪੁਲਿਸ ਮੁੱਖੀ ਵੱਲੋਂ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਾ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾ ਕਰਵਾਇਆ ਜਾਵੇ। ਇਸ ਮੌਕੇ ਮੋਬਾਇਲ ਦੇ ਮਾਲਕਾ ਵੱਲੋਂ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।
Author : Malout Live