ਸ੍ਰੀ ਮੁਕਤਸਰ ਸਾਹਿਬ ਪੁਲਿਸ 'ਚ ਡਿਊਟੀ ਨਿਭਾ ਰਹੇ ਜਿਲ੍ਹਾ ਟ੍ਰੈਫਿਕ ਇੰਚਾਰਜ ASI ਤਰਸੇਮ ਸਿੰਘ ਹੋਏ ਸਨਮਾਨਿਤ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿੱਚ ਡਿਊਟੀ ਨਿਭਾ ਰਹੇ ਜਿਲ੍ਹਾ ਟ੍ਰੈਫਿਕ ਇੰਚਾਰਜ ਏ.ਐਸ.ਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀ.ਜੀ.ਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਸਨਮਾਨਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿੱਚ ਡਿਊਟੀ ਨਿਭਾ ਰਹੇ ਜਿਲ੍ਹਾ ਟ੍ਰੈਫਿਕ ਇੰਚਾਰਜ ਏ.ਐਸ.ਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀ.ਜੀ.ਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐਸ ਵੱਲੋਂ ਏ.ਐਸ.ਆਈ ਤਰਸੇਮ ਸਿੰਘ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐਸ.ਆਈ ਗੁਰਦੀਪ ਸਿੰਘ, ਮੁੱਖ ਅਫਸਰ ਥਾਣਾ ਬਰੀਵਾਲਾ ਵੀ ਹਾਜ਼ਿਰ ਸਨ।

ਇਸ ਮੌਕੇ ਹਾਜ਼ਿਰ ਅਧਿਕਾਰੀਆਂ ਵੱਲੋਂ ਏ.ਐਸ.ਆਈ ਤਰਸੇਮ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

Author : Malout Live