ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਦਾ ਕੀਤਾ ਗਿਆ ਆਯੋਜਨ
ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ. ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਨਾਲ ਸੰਬੰਧਿਤ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਵਪਾਰੀਆਂ ਨੂੰ ਉਨ੍ਹਾਂ ਦੇ ਵਪਾਰ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ. ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਨਾਲ ਸੰਬੰਧਿਤ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਵਪਾਰੀਆਂ ਨੂੰ ਉਨ੍ਹਾਂ ਦੇ ਵਪਾਰ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤੇ ਸ੍ਰੀ ਅਰਵਿੰਦਰਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ਼੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਵੀ ਮੌਜੂਦ ਸਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਉਹਨਾਂ ਨੂੰ ਭਵਿੱਖ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ।
ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸ਼੍ਰੀ ਵਨੀਤ ਜਿੰਦਲ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ, ਸ਼੍ਰੀ ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਵੀ ਮੌਜੂਦ ਸਨ।
Author : Malout Live



