ਏ.ਆਈ ਨਾਲ ਸੰਬੰਧਿਤ ਜਾਣਕਾਰੀ ਲਈ ਕਰਵਾਈ ਗਈ ਜਿਲ੍ਹਾ ਪੱਧਰੀ ਕਰੀਅਰ ਕਾਨਫਰੰਸ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਾਵਾ ਨਿਹਾਲ ਸਿੰਘ ਕਾਲਜ ਆਫ ਐਜੂਕੇਸ਼ਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਵਿਸ਼ੇ ’ਤੇ ਜਿਲ੍ਹਾ ਪੱਧਰੀ ਕਰੀਅਰ ਕਾਨਫਰੰਸ ਕਰਵਾਈ ਗਈ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਾਵਾ ਨਿਹਾਲ ਸਿੰਘ ਕਾਲਜ ਆਫ ਐਜੂਕੇਸ਼ਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਵਿਸ਼ੇ ਤੇ ਜਿਲ੍ਹਾ ਪੱਧਰੀ ਕਰੀਅਰ ਕਾਨਫਰੰਸ ਕਰਵਾਈ ਗਈ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਰੀਅਰ ਕਾਨਫਰੰਸ ਵਿੱਚ ਡਾ. ਮੋਹਿੰਦਰ ਕੁਮਾਰ ਐਸੋਸੀਏਟ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਬੁਲਾਰੇ ਵਜੋਂ ਭੂਮਿਕਾ ਨਿਭਾਈ ਗਈ। ਉਨ੍ਹਾਂ ਵੱਲੋਂ ਹਾਜ਼ਿਰ ਕਰੀਅਰ ਕਾਊਂਸਲਰਾਂ/ਅਧਿਆਪਕਾਂ ਨੂੰ ਦੱਸਿਆ ਗਿਆ ਕਿ ਏ.ਆਈ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ।

ਏ.ਆਈ ਰਾਹੀਂ ਵਿਦਿਆਰਥੀਆਂ ਦੀ ਸਿੱਖਣ ਦੀ ਯੋਗਤਾ ਦੀ ਜਾਂਚ ਕਰਨੀ ਸੰਭਵ ਹੋ ਗਈ ਹੈ। ਇਹ ਉਨ੍ਹਾਂ ਦੀ ਜਮਾਤ ਵਿੱਚ ਸ਼ਮੂਲੀਅਤ ਅਤੇ ਸਿੱਖਣ ਦੀਆਂ ਯੋਜਨਾਵਾਂ ਬਾਰੇ ਮੱਦਦ ਦੇ ਸਕਦੀ ਹੈ। ਏ.ਆਈ ਦੀ ਬਦੌਲਤ ਸਿੱਖਿਆ ਦੇ ਖੇਤਰ ਵਿੱਚ ਸਵੈਚਾਲੀ ਪ੍ਰਬੰਧਨ ਪ੍ਰਭਾਵਸ਼ਾਲੀ ਸਾਬਿਤ ਹੋ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨਾ ਨੂੰ ਵਿਸ਼ੇਸ਼ ਸਨਮਾਨ ਚਿੰਨ ਭੇਂਟ ਕੀਤੇ ਗਏ ਅਤੇ ਅੰਤ ਵਿੱਚ ਹਾਜ਼ਿਰ ਮੁੱਖ ਬੁਲਾਰੇ, ਮੁੱਖ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

Author : Malout Live