ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ ਤੋਂ 05 ਅਕਤੂਬਰ ਤੱਕ, ਆਨਲਾਈਨ ਰਜਿਸਟਰੇਸ਼ਨ ਵਿੱਚ 25 ਸਤੰਬਰ ਤੱਕ ਕੀਤਾ ਗਿਆ ਵਾਧਾ

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਦਾ ਆਯੋਜਨ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਖੇਡ ਵਿਭਾਗ ਪੰਜਾਬ ਦੀਆਂ ਜਾਰੀ ਹਦਾਇਤਾਂ ਅਨੁਸਾਰ ਹੁਣ ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ 2026 ਤੋਂ 05 ਅਕਤੂਬਰ 2026 ਤੱਕ ਆਯੋਜਿਤ ਕਰਵਾਉਣੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਆਨਲਾਈਨ ਰਜਿਸਟਰੇਸ਼ਨ ਵਿੱਚ ਮਿਤੀ 25 ਸਤੰਬਰ 2026 ਤੱਕ ਦਾ ਵਾਧਾ ਕੀਤਾ ਗਿਆ ਹੈ।

ਮਲੋਟ (ਪੰਜਾਬ) : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਦਾ ਆਯੋਜਨ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਖੇਡ ਮੇਲੇ ਨਾਲ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜ਼ੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਨਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ। ਜ਼ਿਲ੍ਹਾ ਪੱਧਰੀ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਪਹਿਲਾਂ ਇਹ ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ 2026 ਤੋਂ 30 ਸਤੰਬਰ 2026 ਕਰਵਾਈਆਂ ਜਾਣੀਆਂ ਸਨ ਅਤੇ ਹੁਣ ਖੇਡ ਵਿਭਾਗ ਪੰਜਾਬ ਦੀਆਂ ਜਾਰੀ ਹਦਾਇਤਾਂ ਅਨੁਸਾਰ ਹੁਣ ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ 2026 ਤੋਂ 05 ਅਕਤੂਬਰ 2026 ਤੱਕ ਆਯੋਜਿਤ ਕਰਵਾਉਣੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਆਨਲਾਈਨ ਰਜਿਸਟਰੇਸ਼ਨ ਵਿੱਚ ਮਿਤੀ 25 ਸਤੰਬਰ 2026 ਤੱਕ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਖਿਡਾਰੀ Sports.punjab.gov.in ’ਤੇ ਰਜਿਸਟਰਡ ਕਰ ਸਕਦੇ ਹਨ ਅਤੇ ਰਜਿਸਟਰੇਸ਼ਨ ਸੰਬੰਧੀ ਵਧੇਰੇ ਜਾਣਕਾਰੀ ਲਈ ਸ਼੍ਰੀਮਤੀ ਸੁਰੇਖਾ (ਕਲਰਕ) ਮੋ: 78142-89102, ਦੀਪੀ ਕੋਚ ਮੋ: 97815-72027 ਅਤੇ ਅੰਜਲੀ ਕੋਚ ਮੋ: 82849-70454 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live