ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਲੋਟ ਵਿਖੇ ਇੱਕ ਨਿੱਜੀ ਹੋਟਲ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਿਹਾ ਹੈ ਕਿ ਨਵਾਂ ਖੇਤੀ ਖਰੜਾ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵੱਧ ਖਤਰਨਾਕ ਹੈ। ਇਸ ਸੰਬੰਧੀ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨ ਯੂਨੀਅਨ ਚੇਤਨਾ ਮੀਟਿੰਗਾਂ ਕਰ ਰਹੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਿਹਾ ਹੈ ਕਿ ਨਵਾਂ ਖੇਤੀ ਖਰੜਾ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵੱਧ ਖਤਰਨਾਕ ਹੈ। ਇਸ ਸੰਬੰਧੀ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨ ਯੂਨੀਅਨ ਚੇਤਨਾ ਮੀਟਿੰਗਾਂ ਕਰ ਰਹੀ ਹੈ।

ਇਹ ਮੀਟਿੰਗ ਮਲੋਟ ਵਿਖੇ ਇੱਕ ਨਿੱਜੀ ਹੋਟਲ ਵਿੱਚ ਆਯੋਜਿਤ ਕੀਤੀ ਗਈ ਸੀ, ਜਿਸਨੂੰ ਕਈ ਆਗੂਆਂ ਨੇ ਸੰਬੋਧਿਤ ਕੀਤਾ। ਮੀਟਿੰਗ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਕਾਫੀ ਤਿੱਖੇ ਸੰਘਰਸ਼ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ। ਹੁਣ ਨਵਾਂ ਖੇਤੀ ਖਰੜਾ ਕਿਸਾਨਾਂ ਲਈ ਵੱਡੀ ਚੁਨੌਤੀ ਬਣਿਆ ਹੋਇਆ ਹੈ, ਜਿਸ ਦਾ ਮੁਕਾਬਲਾ ਕਰਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ।

Author : Malout Live