ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੀਤੀਆਂ ਗਈਆਂ 13 ਥਾਂਵਾਂ ਨਿਰਧਾਰਿਤ
ਪਟਾਕਿਆਂ ਦੀ ਵਿਕਰੀ ਸੰਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਆਰਜੀ ਲਾਇਸੰਸ ਲਈ ਬੀਤੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਜ਼ਿਲ੍ਹੇ ਵਿੱਚ 13 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ 30 ਡਰਾਅ ਸਫ਼ਲਤਾਪੂਰਵਕ ਕੱਢੇ ਗਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸੰਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਆਰਜੀ ਲਾਇਸੰਸ ਲਈ ਬੀਤੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਇਸ ਦੌਰਾਨ ਐੱਸ.ਡੀ.ਐਮ ਨੇ ਦੱਸਿਆ ਕਿ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 13 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ 30 ਡਰਾਅ ਸਫ਼ਲਤਾਪੂਰਵਕ ਕੱਢੇ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਰਾਹੀਂ 2481 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਲੱਕੀ ਡਰਾਅ ਰਾਹੀਂ 30 ਪਟਾਕਾ ਵਿਕਰੇਤਾ ਨੂੰ ਆਰਜੀ ਲਾਇਸੰਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣਗੇ। ਉਹਨਾਂ ਪਟਾਕੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਹੋਏ ਹੀ ਪਟਾਕੇ ਵੇਚੇ ਜਾਣ। ਇਸ ਮੌਕੇ ਸ਼੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ ਵੀ ਮੌਜੂਦ ਸਨ।
Author : Malout Live