ਮਲੋਟ ਦੇ ਪਿੰਡ ਅਬੁਲਖੁਰਾਣਾ ‘ਚ ਸੰਦੀਪ ਤੁਲੀ ਚੈਰੀਟੇਬਲ ਸੋਸਾਇਟੀ ਵੱਲੋਂ ਅਨਾਥ ਤੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ
ਮਲੋਟ ਦੇ ਪਿੰਡ ਅਬੁਲਖੁਰਾਣਾ ‘ਚ ਸੰਦੀਪ ਤੁਲੀ ਚੈਰੀਟੇਬਲ ਸੋਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਪਵਿੱਤਰ ਤਿਉਹਾਰ ਅਨਾਥ ਅਤੇ ਲੋੜਵੰਦ ਬੱਚਿਆਂ ਨਾਲ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ ਬੱਚਿਆਂ ਨੂੰ ਖੁਸ਼ੀਆਂ ਵੰਡਣ ਦੇ ਨਾਲ-ਨਾਲ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਪਿੰਡ ਅਬੁਲਖੁਰਾਣਾ ‘ਚ ਸੰਦੀਪ ਤੁਲੀ ਚੈਰੀਟੇਬਲ ਸੋਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਪਵਿੱਤਰ ਤਿਉਹਾਰ ਅਨਾਥ ਅਤੇ ਲੋੜਵੰਦ ਬੱਚਿਆਂ ਨਾਲ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ ਬੱਚਿਆਂ ਨੂੰ ਖੁਸ਼ੀਆਂ ਵੰਡਣ ਦੇ ਨਾਲ-ਨਾਲ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਸਮਾਗਮ ਦੌਰਾਨ ਅਨਾਥ ਅਤੇ ਲੋੜਵੰਦ ਬੱਚਿਆਂ ਨੂੰ ਨਵੇਂ ਸੂਟ ਅਤੇ ਕੰਬਲ ਵੰਡੇ ਗਏ, ਜਦਕਿ ਸਮਾਗਮ ਵਿੱਚ ਪਹੁੰਚੇ ਸਾਰੇ ਬੱਚਿਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਟਿਫ਼ਨ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਉਪਰਾਲੇ ਨਾਲ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਜੇਸ਼ ਫ੍ਰੈਂਡ ਅਤੇ ਉਨ੍ਹਾਂ ਦੇ ਧਰਮਪਤਨੀ ਮੈਡਮ ਤਨਵੀ ਰਾਏ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਨੇਫੀਆ ਵੀ ਪਹੁੰਚੇ। ਸਾਰੇ ਮਹਿਮਾਨਾਂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜਸੇਵਾ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਰਜਵੰਤ ਸਿੰਘ, ਪਰਮਜੀਤ ਸਿੰਘ, ਸੁਖਦੀਪ, ਅੰਕਿਤ, ਜਸਰਾਜ ਆਪਣੇ ਪਰਿਵਾਰ ਸਮੇਤ, ਪਾਲੀ ਮੱਕੜ, ਵਰਿੰਦਰ ਬਾਂਸਲ, ਕੈਨੇਡਾ ਤੋਂ ਮਾਨਵਜੀਤ, ਆਸਟ੍ਰੇਲੀਆ ਤੋਂ ਅਮਿਤ, ਸਾਹਿਬ ਸਿੰਘ, ਰੋਬਿਨ ਮੱਲਣ, ਮਨੋਜ ਮੱਕੜ, ਮੈਡਮ ਰੋਜੀ ਮੱਕੜ, ਮੈਡਮ ਮਨੀਸ਼ਾ, ਮੈਡਮ ਮੀਨੂੰ, ਮੈਡਮ ਨੀਲਮ ਅਤੇ ਮੈਡਮ ਨਿਧੀ ਹਾਜ਼ਿਰ ਸਨ। ਸੰਸਥਾ ਵੱਲੋਂ ਇਸ ਨੇਕ ਕਾਰਜ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਦਾਨੀ ਸੱਜਣਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਆਪਣੇ ਮਿਸ਼ਨ “ਭਿੱਖਿਆ ਦੇ ਰਾਹ ਤੋਂ ਸਿੱਖਿਆ ਦੇ ਰਾਹ ਵੱਲ” ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਅਤੇ ਹਰ ਬੱਚੇ ਦਾ ਭਵਿੱਖ ਰੌਸ਼ਨ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਤਿਉਹਾਰ ਮਨਾਉਣਾ ਨਹੀਂ, ਸਗੋਂ ਲੋੜਵੰਦ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਉਮੀਦ ਦੀ ਨਵੀਂ ਰੌਸ਼ਨੀ ਜਗਾਉਣਾ ਹੈ। ਸੰਦੀਪ ਤੁਲੀ ਚੈਰੀਟੇਬਲ ਸੋਸਾਇਟੀ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।
Author : Malout Live



