ਲਾਇਬ੍ਰੇਰੀਆਂ ਅਤੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਨਾ ਵਰਤੀ ਜਾਵੇ ਢਿੱਲ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿਲ੍ਹੇ ਦੀਆਂ ਵੱਖ-ਵੱਖ ਵਿਕਾਸ ਏਜੰਸੀਆਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ, ਖਾਸਕਰ ਬੀ.ਡੀ.ਪੀ.ਓ ਅਤੇ ਨਗਲ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਗਏ ਹਨ, ਇਹਨਾਂ ਦੇ ਯੂ.ਸੀ (ਯੁਟੀਲਾਈਜੇਸ਼ਨ ਸਰਟੀਫਿਕੇਟ) ਜਮ੍ਹਾਂ ਕਰਵਾਏ ਜਾਣ ਅਤੇ ਬਕਾਇਆ ਕੰਮਾਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿਲ੍ਹੇ ਦੀਆਂ ਵੱਖ-ਵੱਖ ਵਿਕਾਸ ਏਜੰਸੀਆਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ, ਖਾਸਕਰ ਬੀ.ਡੀ.ਪੀ.ਓ ਅਤੇ ਨਗਲ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਗਏ ਹਨ, ਇਹਨਾਂ ਦੇ ਯੂ.ਸੀ (ਯੁਟੀਲਾਈਜੇਸ਼ਨ ਸਰਟੀਫਿਕੇਟ) ਜਮ੍ਹਾਂ ਕਰਵਾਏ ਜਾਣ ਅਤੇ ਬਕਾਇਆ ਕੰਮਾਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਜਿਲ੍ਹੇ ਦੇ ਪੰਜ ਪਿੰਡਾਂ ਵਿੱਚ ਜਲਦੀ ਪੰਜ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ। ਮੀਟਿੰਗ ਦੌਰਾਨ ਉਨ੍ਹਾਂ ਅਵਾਸ ਯੋਜਨਾ ਦੇ ਨਵੇਂ ਸਰਵੇਖਣ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਦਾ ਪਹਿਲੇ ਸਥਾਨ ਤੇ ਆਉਣ ਤੇ ਉਨ੍ਹਾਂ ਵਧਾਈ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀ.ਐਮ.ਏ.ਵਾਈ (ਪ੍ਰਧਾਨ ਮੰਤਰੀ ਅਵਾਸ ਯੋਜਨਾ) ਸਕੀਮ ਦੇ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਮਨਜ਼ੂਰੀਆਂ ਦਿੱਤੀਆਂ ਜਾਣ ਤਾਂ ਜੋ ਆਰਥਿਕ ਤੌਰ ਤੇ ਕਮਜ਼ੋਰ ਵਰਗ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕੇ। ਮੀਟਿੰਗ ਦੌਰਾਨ ਡੀ.ਡੀ.ਪੀ.ਓ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਗਿੱਦੜਬਾਹਾ ਬਲਾਕ ਵਿੱਚ 175 ਕਰੋੜ ਦੇ ਸਨਮੁੱਖ ਮਗਨਰੇਗਾ ਸਕੀਮ ਤਹਿਤ 165 ਕਰੋੜ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਮੁਕੰਮਲ ਪ੍ਰੋਜੈਕਟ ਦੇ ਯੂ.ਸੀ ਜਲਦੀ ਜਮ੍ਹਾਂ ਕਰਵਾ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲੰਬੀ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਐਮ.ਪੀ.ਐਲ.ਏ.ਡੀ ਦੇ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਕੰਮ ਮੁਕੰਮਲ ਹੋਣ ਤੇ ਯੂ.ਸੀ ਜਮ੍ਹਾਂ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਮਾਈਨਿੰਗ ਅਤੇ ਜਿਉਲੋਜੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਹਨਾਂ ਭੱਠਾ ਮਾਲਕਾਂ ਵੱਲ ਰਾਈਲਟੀ ਬਕਾਇਆ ਹੈ, ਇਹ ਰਕਮ ਸੰਬੰਧਿਤ ਭੱਠਾ ਮਾਲਕਾਂ ਪਾਸੋਂ ਵਸੂਲ ਕਰਕੇ ਇਸ ਰਕਮ ਨੂੰ ਏਰੀਅਰ ਆਫ ਲੈਂਡ ਰੈਵੀਨਿਊ ਤਹਿਤ ਜਮ੍ਹਾਂ ਕਰਵਾਉਣ ਲਈ ਫਾਰਮ ਐਮ ਭੇਜੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ, ਡੀ.ਪੀ.ਆਰ.ਓ ਗੁਰਦੀਪ ਸਿੰਘ ਮਾਨ ਹਾਜ਼ਿਰ ਸਨ।

Author : Malout Live