ਡਾ. ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨਾਲ ਛੇੜਛਾੜ ਸੰਬੰਧੀ ਮਲੋਟ ‘ਚ ਕੀਤਾ ਰੋਸ ਪ੍ਰਦਰਸ਼ਨ

ਪਿਛਲੇ ਦਿਨੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨਾਲ ਛੇੜਛਾੜ ਕੀਤੇ ਜਾਣ ਦੇ ਰੋਸ ਵਜੋਂ ਪੂਰੇ ਪੰਜਾਬ ਵਿਚ ਰੋਸ ਹੈ, ਇਸੇ ਦੇ ਚਲਦਿਆਂ ਬੀਤੇ ਦਿਨ ਮਲੋਟ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਲੋਟ : ਪਿਛਲੇ ਦਿਨੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨਾਲ ਛੇੜਛਾੜ ਕੀਤੇ ਜਾਣ ਦੇ ਰੋਸ ਵਜੋਂ ਪੂਰੇ ਪੰਜਾਬ ਵਿਚ ਰੋ ਹੈ ਅਤੇ ਹਰ ਕੋਈ ਇਸ ਹਰਕਤ ਦੀ ਸਖਤ ਨਿੰਦਾ ਕਰ ਰਿਹਾ ਹੈ। ਇਸੇ ਦੇ ਚਲਦਿਆਂ ਬੀਤੇ ਦਿਨ ਮਲੋਟ ਸ਼ਹਿਰ ਵਿੱਚ ਸਫਾਈ ਸੇਵਕ ਅਤੇ ਐੱਸ.ਸੀ ਵਰਗ ਦੇ ਲੋਕਾਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨਾਲ ਛੇੜਛਾੜ ਦੇ ਵਿਰੋਧ ਵਿੱਚ ਮਲੋਟ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਲੋਕਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਹ ਹਰਕਤ ਕਰਨ ਵਾਲੇ ਨੂੰ ਸਖਤ ਤੋਂ ਸਖਤ ਸਜਾ ਦੇਣ ਦੀ ਮੰਗ ਕੀਤੀ।

Author : Malout Live