ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਸਰਵੇਖਣ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜ਼ੁਰਗਾਂ ਦੇ ਜੀਵਨ ਪੱਧਰ ਸੰਬੰਧੀ ਸਰਵੇਖਣ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜ਼ੁਰਗਾਂ ਦੇ ਜੀਵਨ ਪੱਧਰ ਸੰਬੰਧੀ ਸਰਵੇਖਣ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜ਼ੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜ਼ੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀਂ ਕਰਵਾ ਸਕਦੇ ਅਤੇ ਜਿਹੜੇ ਬਜ਼ੁਰਗਾਂ ਨੂੰ ਉਹਨਾਂ ਦੇ ਬੱਚੇ ਨਹੀਂ ਸੰਭਾਲ ਰਹੇ।
ਇਹਨਾਂ ਸੰਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉੱਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐੱਸ.ਏ.ਐੱਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
Author : Malout Live