ਡਾ. ਬਲਜੀਤ ਕੌਰ ਨੇ ਮਲੋਟ ਦੇ ਸ਼੍ਰੀ ਗੁਰੂ ਰਵਿਦਾਸ ਨਗਰ 'ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੱਟੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਗਈਆਂ।
ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੱਟੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਗਈਆਂ। ਸਾਂਝੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਮਲੋਟ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਧਰਮਸ਼ਾਲਾ ਦੇ ਬਣਨ ਨਾਲ ਮਲੋਟ ਦੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਅਤੇ ਹੋਰਨਾਂ ਵਰਗਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸ ਕਰ ਕੇ ਲੋੜਵੰਦ ਤੇ ਮੱਧ ਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸੰਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੁੰਦੀਆਂ, ਪਰ ਇਹ ਧਰਮਸ਼ਾਲਾ ਲੋਕਾਂ ਲਈ ਮੱਦਦਗਾਰ ਸਿੱਧ ਹੋਵੇਗੀ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਮਲੋਟ ਦੇ ਵਿਕਾਸ ਵੱਲ ਉੱਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮਲੋਟ ਸੂਬੇ ਭਰ ਵਿੱਚੋਂ ਮਿਸਾਲ ਬਣ ਕੇ ਉੱਭਰ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਾਮੂ ਆਰ.ਓ, ਐਡਵੋਕੇਟ ਅਮਨ, ਗਗਨ ਔਲਖ, ਜੋਨੀ ਗਰਗ, ਲਵ ਬੱਤਰਾ, ਬੰਟੀ ਪ੍ਰਧਾਨ, ਲੱਖਨ, ਐਡਵੋਕੇਟ ਸੰਨੀ, ਸ਼ਿਵ ਦਿਆਲ, ਸ਼ਾਮ ਲਾਲ, ਪ੍ਰਧਾਨ ਪ੍ਰਵੀਨ ਕੁਮਾਰ, ਅਰਸ਼ ਭੁੱਲਰ, ਬੰਟੀ ਪ੍ਰਧਾਨ, ਸੋਨੂ ਬਗੋਰੀਆ ਕੰਡਾਰੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਿਰ ਸਨ।
Author : Malout Live