ਡਾ. ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਕੀਤੀ ਸ਼ੁਰੂਆਤ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ। ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਿਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪੀੜਿਤਾਂ ਨਾਲ ਆਖਰੀ ਮੀਲ ਤੱਕ ਸੰਪਰਕ ਵਧਾਉਣ ਅਤੇ ਇੱਕ ਏਕੀਕ੍ਰਿਤ ਸਹਾਇਤਾ ਢਾਂਚਾ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।
ਪੰਜਾਬ : ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ। ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਿਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪੀੜਿਤਾਂ ਨਾਲ ਆਖਰੀ ਮੀਲ ਤੱਕ ਸੰਪਰਕ ਵਧਾਉਣ ਅਤੇ ਇੱਕ ਏਕੀਕ੍ਰਿਤ ਸਹਾਇਤਾ ਢਾਂਚਾ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਮੈਗਾਸੀਪਾ ਸੈਕਟਰ 26 ਵਿਖੇ ਹੋਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਵੱਲੋਂ ਇਸ ਮੁੱਦੇ ਤੇ ਹੋਰ ਗੱਲ ਕਰਦਿਆਂ ਕਿਹਾ ਕਿ ਹਿਫਾਜ਼ਤ ਪ੍ਰੋਜੈਕਟ ਨੂੰ ਲਾਂਚ ਕਰਨ ਦਾ ਮਕਸਦ ਹੈ ਕਿ ਜਿਹੜੀਆਂ ਔਰਤਾਂ ਘਰਾਂ ਦੇ ਵਿੱਚ ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ ਜਾਂ ਆਪਣੇ ਕੰਮ ਵਾਲੀ ਜਗ੍ਹਾ 'ਤੇ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ ਜਾਂ ਕਿਸੇ ਹੋਰ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ ਤੇ ਉਹ ਆਪਣੀਆਂ ਸਮੱਸਿਆਵਾਂ ਦੱਸਣ ਤੋਂ ਡਰਦੀਆਂ ਹਨ, ਦੇ ਡਰ ਨੂੰ ਦੂਰ ਕਰਨਾ ਹੈ ਤਾਂ ਜੋ ਉਹ ਆਪਣੇ ਆਪ ਨੂੰ ਇਕੱਲਾ ਨਾ ਸਮਝਣ।
ਉਹਨਾਂ ਕਿਹਾ ਕਿ ਮੈਂ ਸਾਰੀਆਂ ਪੰਜਾਬ ਦੀਆਂ ਔਰਤਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਆਪਣੇ ਮੋਬਾਈਲ ਫੋਨ ਦੀ ਸੰਪਰਕ ਸੂਚੀ ਵਿੱਚ 181 ਨੰਬਰ ਨੂੰ ਸ਼ਾਮਿਲ ਕਰ ਲੈਣ ਤਾਂ ਜੋ ਕਿਸੇ ਵੀ ਕਿਸਮ ਦੀ ਹਿੰਸਾ ਹੋਣ ਤੇ ਸਾਡੇ ਨਾਲ ਨਿਡਰ ਹੋ ਕੇ ਸੰਪਰਕ ਕਰ ਸਕਣ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਸੂਬੇ ਦੀਆਂ ਔਰਤਾਂ ਬਿਨਾਂ ਕਿਸੇ ਡਰ ਤੋਂ ਆਪਣਾ ਜੀਵਨ ਬਤੀਤ ਕਰਨ। ਉਨ੍ਹਾਂ ਕਿਹਾ ਕਿ "ਪ੍ਰੌਜੈਕਟ ਹਿਫਾਜ਼ਤ" ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਵਿੱਚ ਸਹਾਈ ਸਾਬਿਤ ਹੋਵੇਗਾ। ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਕਮਿਊਨਿਟੀ ਮਾਮਲੇ ਡਿਵੀਜ਼ਨ (ਸੀ.ਏ.ਡੀ) ਵੋਮੈਨ ਮਾਮਲੇ ਦੇ ਸਪੈਸ਼ਲ ਡੀ.ਜੀ.ਪੀ ਗੁਰਪ੍ਰੀਤ ਕੌਰ ਦਿਓ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸੇਨਾ ਅਗਰਵਾਲ, ਪੈਸਕੋ ਦੇ ਜਨਰਲ ਮੈਨੇਜਰ ਐੱਸ.ਪੀ ਸਿੰਘ ਕਰਨਲ (ਰਿਟਾ), ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ।
Author : Malout Live