ਮਲੋਟ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਡਾ. ਬਲਜੀਤ ਕੌਰ ਨੇ ਲਿਆ ਜਾਇਜ਼ਾ

ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸੰਬੰਧਿਤ ਪਿੰਡਾਂ ਦੇ ਸਰਪੰਚ ਅਤੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸੰਬੰਧਿਤ ਪਿੰਡਾਂ ਦੇ ਸਰਪੰਚ ਅਤੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ ਅਤੇ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਿਰ ਰਹੇ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚਾਂ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਕੰਮ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਯੋਗ ਸਾਫ ਪਾਣੀ ਦੀਆਂ ਪਾਈਪਾਂ, ਆਰ.ਓ ਫਿਲਟਰ ਲਾਉਣਾ, ਸਟਰੀਟ ਲਾਈਟਾਂ ਲਗਾਉਣਾ, ਆਂਗਣਵਾੜੀ ਸੈਂਟਰਾਂ ਨੂੰ ਬਣਾਉਣਾ, ਇੰਟਰਲਾਕ ਟਾਈਲਾਂ ਲਗਾਉਣੀਆਂ, ਗਲੀਆਂ ਨੂੰ ਪੱਕਾ ਕਰਨਾ, ਗਲੀਆਂ-ਨਾਲੀਆਂ ਦੀ ਸਫਾਈ, ਖਾਲ ਪੱਕੇ ਕਰਨਾ, ਖੇਡਾਂ ਦੇ ਗਰਾਉਂਡ ਬਣਾਉਣੇ, ਬੱਸ ਸਟੈਂਡ ਬਣਾਉਣੇ ਆਦਿ ਕੰਮਾਂ ਬਾਰੇ ਵਿਚਾਰ ਚਰਚਾ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਫੰਡ ਲਿਆਉਣ ਦੀ ਚਾਰਾਜੋਈ ਕਰਨ ਸੰਬੰਧੀ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ, ਜਿਲ੍ਹਾ ਭਲਾਈ ਅਫ਼ਸਰ ਜਗਰਮੋਹਨ ਸਿੰਘ ਮਾਨ, ਜਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਬੀ.ਡੀ.ਪੀ.ਓ ਮਲੋਟ ਭੁਪਿੰਦਰ ਸਿੰਘ, ਕੈਬਨਿਟ ਮੰਤਰੀ ਦੇ ਪੀ.ਏ ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live