ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉੱਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ
ਆਉਂਦੀਆਂ ਗਰਮੀਆਂ ਵਿੱਚ ਮਲੋਟ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਮਲੋਟ ਵਿਖੇ ਅੰਮ੍ਰਿਤ 2 ਸਕੀਮ ਅਧੀਨ 1.50 ਲੱਖ ਗੈਲਨ ਸਮਰੱਥਾ ਵਾਲੀ ਦੀ ਉੱਚੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਉਂਦੀਆਂ ਗਰਮੀਆਂ ਵਿੱਚ ਮਲੋਟ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਮਲੋਟ ਵਿਖੇ ਅੰਮ੍ਰਿਤ 2 ਸਕੀਮ ਅਧੀਨ 1.50 ਲੱਖ ਗੈਲਨ ਸਮਰੱਥਾ ਵਾਲੀ ਦੀ ਉੱਚੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਪਾਣੀ ਵਾਲੀ ਟੈਂਕੀ ਦੇ ਬਣਨ ਨਾਲ ਵਾਰਡ ਨੰਬਰ 8, 9 ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮਿਲੇਗਾ।
ਉਹਨਾਂ ਕਿਹਾ ਕਿ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਇਸ ਟੈਂਕੀ ਨੂੰ ਬਨਾਉਣ ਅਤੇ ਪਾਈਪਾਂ ਪਾਉਣ ਲਈ ਸਰਕਾਰ ਵੱਲੋਂ 4.28 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਕੰਮ 9 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੌਰਾਨ ਕੈਬਿਨੇਟ ਮੰਤਰੀ ਨੇ ਸ.ਕੰ.ਸੀ.ਸੈ.ਸਕੂਲ ਮਲੋਟ ਦੇ ਸਲਾਨਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਬਾਕੀ ਰਹਿ ਗਏ ਸਰਕਾਰੀ ਸਕੂਲਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਸਕੂਲ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਸਕੂਲ ਲਈ ਜਰਨੇਟਰ ਦਾ ਪ੍ਰਬੰਧ ਜਲਦੀ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਵਿੱਦਿਆ, ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ। ਆਪਣੇ ਦੌਰੇ ਦੌਰਾਨ ਉਹਨਾਂ ਪਿੰਡ ਉੜਾਂਗ ਅਤੇ ਝੋਰੜ ਦੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ।
Author : Malout Live