ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ
ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਵੱਲੋਂ ਸੀ.ਐੱਚ.ਸੀ ਆਲਮਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਰਕਨ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ, ਭੁਪਿੰਦਰ ਸਿੰਘ ਸਟੈਨੋ ਅਤੇ ਸਿਹਤ ਵਿਭਾਗ ਦਾ ਸਟਾਫ ਹਾਜ਼ਿਰ ਸੀ।
Author : Malout Live