ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਅੱਖਾਂ-ਦਾਨ ਪੰਦਰਵਾੜਾ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ

ਦਫਤਰ ਸਿਵਲ ਸਰਜਨ ਵਿਖੇ ਆਈ-ਡੋਨੇਸ਼ਨ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 25 ਅਗਸਤ ਤੋਂ 10 ਸਤੰਬਰ 2025 ਤੱਕ ਅੱਖਾਂ-ਦਾਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਆਈ-ਡੋਨੇਸ਼ਨ ਸੋਸਾਇਟੀ(ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਆਈ-ਡੋਨੇਸ਼ਨ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 25 ਅਗਸਤ ਤੋਂ 10 ਸਤੰਬਰ 2025 ਤੱਕ ਅੱਖਾਂ-ਦਾਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਹਰ ਸਾਲ ਅੱਖਾਂ ਦੀ ਪੁਤਲੀ ਕਾਰਨ ਲਗਭਗ 50 ਹਜ਼ਾਰ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ-ਦਾਨ ਕਰਨ ਵਾਲਿਆਂ ਦੀ ਗਿਣਤੀ ਸਿਰਫ 25 ਤੋਂ 30 ਹਜ਼ਾਰ ਹੈ।

ਇਸ ਕਾਰਨ ਅੰਨੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਅੱਖਾਂ ਦਾਨ ਕਰਨ ਲਈ ਮੁਕਤੀਸਰ ਆਈ ਬੈਂਕ ਸੋਸਾਇਟੀ ਸ਼੍ਰੀ ਮੁਕਤਸਰ ਸਾਹਿਬ ਜਾਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੋਬਾਇਲ ਨੰਬਰ 98886-50100 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸ਼ੰਮੀ ਤੇਰੀਆ ਪ੍ਰਧਾਨ ਨਗਰ ਕੌਂਸਲ ,ਰਾਧਿਕਾ ਡੀਲਿੰਗ ਸਹਾਇਕ, ਭੁਪਿੰਦਰ ਸਿੰਘ ਸਟੈਨੋ ਅਤੇ ਸੁਰਿੰਦਰ ਕੁਮਾਰ ਹਾਜ਼ਿਰ ਸਨ।

Author : Malout Live