ਡਾ. ਜਸਕਰਨ ਸਿੰਘ ਭੁੱਲਰ ਬਣੇ ਮਿਮਿਟ ਮਲੋਟ ਦੇ ਡਾਇਰੈਕਟਰ

ਮਲੋਟ ਇਲਾਕੇ ਦੀ ਸਿਰਮੌਰ ਸੰਸਥਾ ਮਿਮਿਟ ਮਲੋਟ ਦੇ ਡਾਇਰੈਕਟਰ ਦਾ ਵਾਧੂ ਚਾਰਜ ਪ੍ਰੋਫੈਸਰ (ਡਾ.) ਜਸਕਰਨ ਸਿੰਘ ਭੁੱਲਰ ਨੂੰ ਦਿੱਤਾ ਗਿਆ ਹੈ। ਡਾ. ਜਸਕਰਨ ਸਿੰਘ ਭੁੱਲਰ ਨੇ ਸੰਸਥਾ ਦੇ ਡਾਇਰੈਕਟਰ ਦਾ ਅਹੁੱਦਾ ਸੰਭਾਲਣ ਉਪਰੰਤ ਸ. ਹਰੋਜਤ ਸਿੰਘ ਬੈਂਸ, ਮਾਨਯੋਗ ਤਕਨੀਕੀ ਸਿੱਖਿਆ ਮੰਤਰੀ (ਚੇਅਰਮੈਨ ਬੋਰਡ ਆਫ ਗਵਰਨਰਜ ਮਿਮਿਟ) ਅਤੇ ਮਲੋਟ ਹਲਕੇ ਦੇ ਐਮ.ਐਲ.ਏ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਦਾ ਵਿਸੇਸ਼ ਧੰਨਵਾਦ ਕੀਤਾ।

ਮਲੋਟ : ਮਲੋਟ ਇਲਾਕੇ ਦੀ ਸਿਰਮੌਰ ਸੰਸਥਾ ਮਿਮਿਟ ਮਲੋਟ ਦੇ ਡਾਇਰੈਕਟਰ ਦਾ ਵਾਧੂ ਚਾਰਜ ਪ੍ਰੋਫੈਸਰ (ਡਾ.) ਜਸਕਰਨ ਸਿੰਘ ਭੁੱਲਰ ਨੂੰ ਦਿੱਤਾ ਗਿਆ ਹੈ। ਡਾ. ਜਸਕਰਨ ਸਿੰਘ ਭੁੱਲਰ ਨੇ ਸੰਸਥਾ ਦੇ ਡਾਇਰੈਕਟਰ ਦਾ ਅਹੁੱਦਾ ਸੰਭਾਲਣ ਉਪਰੰਤ ਸ. ਹਰੋਜਤ ਸਿੰਘ ਬੈਂਸ, ਮਾਨਯੋਗ ਤਕਨੀਕੀ ਸਿੱਖਿਆ ਮੰਤਰੀ (ਚੇਅਰਮੈਨ ਬੋਰਡ ਆਫ ਗਵਰਨਰਜ ਮਿਮਿਟ) ਅਤੇ ਮਲੋਟ ਹਲਕੇ ਦੇ ਐਮ.ਐਲ.ਏ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਦਾ ਵਿਸੇਸ਼ ਧੰਨਵਾਦ ਕੀਤਾ। ਉਨ੍ਹਾਂ ਫੈਕਲਟੀ ਅਤੇ ਸਟਾਫ ਮੈਂਬਰਾਂ ਦੇ ਸਨਮੁੱਖ ਇਹ ਵਿਸ਼ਵਾਸ ਦਵਾਇਆ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਮਿਮਿਟ ਸਟਾਫ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਣਗੇ।

ਇੱਥੇ ਇਹ ਜਿਕਰਯੋਗ ਹੈ ਕਿ ਡਾ. ਜਸਕਰਨ ਸਿੰਘ ਭੁੱਲਰ ਪਹਿਲਾਂ ਵੀ ਸਾਲ 2014 ਤੋ 2017 ਤੱਕ ਸੰਸਥਾ ਦੇ ਪ੍ਰਿੰਸੀਪਲ ਅਤੇ ਸਾਲ 2022 ਤੋ ਅਪ੍ਰੈਲ 2026 ਤੱਕ ਸੰਸਥਾ ਦੇ ਡਾਇਰੈਕਟਰ ਰਹਿ ਚੁੱਕੇ ਹਨ ਅਤੇ ਇਨ੍ਹਾਂ ਦੀ ਰਹਿਨੁਮਾਈ ਹੇਠ ਸੰਸਥਾ ਵਿੱਚ ਕਈ ਤਰ੍ਹਾਂ ਦੇ ਕੋਰਸ ਸ਼ਰੂ ਹੋਏ ਸਨ। ਸਮੁੱਚੇ ਸਟਾਫ ਅਤੇ ਇਲਾਕੇ ਦੇ ਪਤਵੰਤਿਆਂ ਵੱਲੋਂ ਡਾ. ਭੁੱਲਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Author : Malout Live