ਡਾਕਟਰ ਓਬਰਾਏ ਨੇ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਮਰੀਜ਼ਾਂ ਦੀ ਫੜ੍ਹੀ ਬਾਂਹ, ਦਿੱਤੀ ਵਿੱਤੀ ਸਹਾਇਤਾ

ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 14 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 16750 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਸਾਨੂੰ ਤੰਦਰੁਸਤ ਜੀਵਨ ਬਤੀਤ ਕਰਨ ਦੀ ਉਮੀਦ ਬੱਝੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 14 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 16750 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ, ਇਨ੍ਹਾਂ ਕੋਲ ਡਾਕਟਰ ਦੀ ਪਰਚੀ ਤਾਂ ਹੈ, ਪਰ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਅਤੇ ਬਿਮਾਰੀਆਂ ਕਾਰਨ ਕੰਮ ਕਰਨ ਤੋਂ ਵੀ ਅਸਮਰੱਥ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਹਾਲਾਤ ਨੂੰ ਦੇਖਦੇ ਹੋਏ ਇਨ੍ਹਾਂ ਦੀ ਦਵਾਈਆਂ ਦੀ ਪਰਚੀ ਮੁਤਾਬਿਕ ਟਰੱਸਟ ਦੀਆਂ ਹਦਾਇਤਾਂ ਅਨੁਸਾਰ ਡਾ. ਓਬਰਾਏ ਨੂੰ ਬੇਨਤੀ ਪੱਤਰ ਭੇਜੇ ਗਏ ਸਨ ਤਾਂ ਉਨ੍ਹਾਂ ਵੱਲੋਂ ਤਰੁੰਤ ਪ੍ਰਵਾਨ ਕਰਨ ਉਪਰੰਤ ਟਰੱਸਟ ਦੀ ਸ਼੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਇਨ੍ਹਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ।

ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਸਾਨੂੰ ਤੰਦਰੁਸਤ ਜੀਵਨ ਬਤੀਤ ਕਰਨ ਦੀ ਉਮੀਦ ਬੱਝੀ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜ਼ਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲ਼ੀ ਵਾਲੀ, ਰਣਧੀਰ ਸਿੰਘ ਸਾਗੂ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਸੋਮਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਿਰ ਸਨ।

Author : Malout Live