ਐਕਸੀਡੈਂਟ ਦੌਰਾਨ ਨਕਾਰਾ ਹੋਏ ਵਿਅਕਤੀ ਦੇ ਪਰਿਵਾਰ ਦੀ ਡਾ. ਓਬਰਾਏ ਨੇ ਫ਼ੜੀ ਬਾਂਹ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਦੇ ਇੱਕ ਪਰਿਵਾਰ ਨੂੰ ਲੰਮੇ ਸਮੇਂ ਲਈ ਸਹਾਇਤਾ ਦੇ ਕੇ ਪਰਿਵਾਰ ਦੀ ਬਾਂਹ ਫੜੀ ਗਈ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਦੇ ਇੱਕ ਪਰਿਵਾਰ ਨੂੰ ਲੰਮੇ ਸਮੇਂ ਲਈ ਸਹਾਇਤਾ ਦੇ ਕੇ ਪਰਿਵਾਰ ਦੀ ਬਾਂਹ ਫੜੀ ਗਈ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਪਿੰਡ ਦੇ ਗ਼ਰੀਬ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਐਕਸੀਡੈਂਟ ਦੌਰਾਨ ਲੱਤ ਕੱਟੀ ਗਈ ਅਤੇ ਸਰੀਰ ਤੇ ਹੋਰ ਵੀ ਕਈ ਸੱਟਾਂ ਲੱਗੀਆਂ ਅਤੇ ਇਹ ਵਿਅਕਤੀ ਕੰਮ ਕਰਨ ਤੋਂ ਅਸਮਰੱਥ ਹੋ ਗਿਆ ਤੇ ਨਾਲ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਘਰ ਵਿੱਚ ਹੋਰ ਕੋਈ ਵੀ ਕਮਾਉਣ ਯੋਗ ਨਹੀਂ ਹੈ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਰੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਵੱਲੋਂ ਇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਧਿਆਨ ਵਿੱਚ ਲਿਆਂਦਾ ਤਾਂ ਟੀਮ ਵੱਲੋਂ ਮੁੱਢਲੀ ਵੈਰੀਫਿਕੇਸ਼ਨ ਕਰਨ ਤੋਂ ਬਾਅਦ ਡਾ. ਐੱਸ.ਪੀ ਸਿੰਘ ਓਬਰਾਏ ਨੂੰ ਇਸ ਕੇਸ ਬਾਰੇ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਤੁਰੰਤ ਹੀ ਲੰਮੇ ਸਮੇਂ ਲਈ ਪਰਿਵਾਰ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਹਰ ਸੰਭਵ ਮੱਦਦ ਲਈ ਭਰੋਸਾ ਦਿਤਾ।

ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈੱਕਚਰਾਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਸੋਮਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ, ਜਸਕਰਨ ਸਿੰਘ ਸਰਾਂ ਮੀਤ ਪ੍ਰਧਾਨ ਕਿਸਾਨ ਯੂਨੀਅਨ, ਹੈਪੀ ਬਰਾੜ ਕਿਸਾਨ ਯੂਨੀਅਨ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਤੇ ਬਲਦੇਵ ਸਿੰਘ ਮਾਂਗਟ ਕੇਰ ਹਾਜ਼ਿਰ ਸਨ।

Author : Malout Live