ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੋਧੀ ਕਰਵਾਇਆ ਗਿਆ ਜਾਗਰੂਕ ਸੈਮੀਨਾਰ

ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਮਨਦੀਪ ਕੌਰ ਸਟਾਫ਼ ਨਰਸ ਵੱਲੋਂ ਨਸ਼ਿਆਂ ਸੰਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਹਨਾਂ ਨੇ ਨਾਲ ਹੀ ਕਿਹਾ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਹਨ, ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਅਤੇ ਇੱਕ ਨਵੀਂ ਜ਼ਿੰਦਗੀ ਨੂੰ ਬਤੀਤ ਕਰ ਸਕਦੇ ਹਨ। ਅਖੀਰ ਚ ਉਹਨਾਂ ਨੇ ਤੰਬਾਕੂ ਸਿਗਰਟ ਅਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸ-ਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀਆਂ ਭਿਆਨਕ ਬਿਮਾਰੀਆਂ ਵਿੱਚ ਨਾ ਫਸ ਸਕੇ। ਇਸ ਮੌਕੇ ਹੈੱਲਥ ਇੰਸਪੈਕਟਰ ਹਰਜੀਤ ਸਿੰਘ ਵੱਲੋਂ ਆਯੁਸ਼ਮਾਨ ਭਾਰਤ ਕਾਰਡ ਸੰਬੰਧੀ ਸਿਹਤ ਸਹੂਲਤਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਸੁਖਨਪਾਲ ਸਿੰਘ ਵੱਲੋਂ ਡੇਂਗੂ ਮਲੇਰੀਆ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਲਵਪ੍ਰੀਤ ਸਿੰਘ ਸਿਹਤ ਕਰਮਚਾਰੀ ਅਤੇ ਹੋਰ ਹਾਜ਼ਿਰ ਸਨ।

Author : Malout Live