ਨਰਮੇਂ ਦੀ ਫ਼ਸਲ ਵਿੱਚ ਪਾਣੀ ਦੀ ਨਿਕਾਸੀ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ

ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਕਾਫ਼ੀ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਗਿੱਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਸਮੁੱਚਾ ਫੀਲਡ ਸਟਾਫ਼ ਲਗਾਤਾਰ ਫੀਲਡ ਵਿਜ਼ਿਟ ਕਰ ਰਿਹਾ ਹੈ ਅਤੇ ਕਿਸਾਨਾਂ ਨਾਲ ਸੰਪਰਕ ਬਣਾਇਆ ਹੋਇਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਕਾਫ਼ੀ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਗਿੱਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਸਮੁੱਚਾ ਫੀਲਡ ਸਟਾਫ਼ ਲਗਾਤਾਰ ਫੀਲਡ ਵਿਜ਼ਿਟ ਕਰ ਰਿਹਾ ਹੈ ਅਤੇ ਕਿਸਾਨਾਂ ਨਾਲ ਸੰਪਰਕ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹੋ ਰਹੀ ਬਾਰਿਸ਼ ਕਾਰਨ ਜੇਕਰ ਨਰਮੇਂ ਦੇ ਖੇਤਾਂ ਵਿੱਚ ਕਿਤੇ ਪਾਣੀ ਰੁਕਦਾ ਹੈ ਉਸ ਦੀ ਤੁਰੰਤ ਨਿਕਾਸੀ ਕੀਤੀ ਜਾਵੇ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਨਰਮੇਂ ਵਾਲੇ ਖੇਤਾਂ ਵਿੱਚ ਲੰਮਾ ਸਮਾਂ ਪਾਣੀ ਨਾ ਖੜ੍ਹਾ ਰੱਖਿਆ ਜਾਵੇ, ਜੇਕਰ ਸੰਭਵ ਹੋਵੇ ਤਾਂ ਆਪਣੇ ਪੱਧਰ ਤੇ ਖੇਤਾਂ ਵਿੱਚੋਂ ਪਾਣੀ ਨਿਕਾਸੀ ਦੇ ਯਤਨ ਕੀਤੇ ਜਾਣ ਤਾਂ ਜੋ ਫ਼ਸਲ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਪਾਣੀ ਦੀ ਨਿਕਾਸੀ ਨੂੰ ਲੈ ਕੇ ਵੀ ਸੰਪਰਕ ਰੱਖਿਆ ਜਾ ਰਿਹਾ ਹੈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਹੋਣ ਕਾਰਨ ਝੋਨੇ/ਬਾਸਮਤੀ ਦੀ ਲਵਾਈ ਵਿੱਚ ਤੇਜ਼ੀ ਹੋਈ ਹੈ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਹਾਲਤ ਤਸੱਲੀਬਖਸ਼ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ। ਅੰਤ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਕਿਸਾਨ ਹੈੱਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰਨ।

Author : Malout Live